ਸ਼ਿਮਲਾ— ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਦੇ ਜਵਾਨਾਂ ਦੇ ਬਲੀਦਾਨ ਦੀ ਸ਼ਲਾਘਾ ਕਰਦਿਆਂ ਮੰਗਲਵਾਰ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਹਥਿਆਰਬੰਦ ਫੋਰਸਾਂ ਵਿਚ ਇਸ ਸੂਬੇ ਦੇ ਨੌਜਵਾਨ ਵਧੇਰੇ ਗਿਣਤੀ ਵਿਚ ਜਾਂਦੇ ਹਨ।

 
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੇ ਸਮਝੌਤੇ ਬਾਰੇ ਕਿਹਾ ਹੈ ਕਿ ਪੰਜਾਬ ਵਿੱਚ ਤੀਜੇ ਫਰੰਟ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਪਾਰਟੀਆਂ ਨਾਲ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ। ਸਮਾਂ ਆਉਣ ’ਤੇ ਸਭ ਦੱਸਿਆ ਜਾਏਗਾ।

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਮੁੱਦੇ 'ਤੇ ਤਿੱਖਾ ਹਮਲਾ ਕੀਤਾ ਹੈ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਆਪਣੀ ਕੁਰਸੀ ਜਾਂਦੀ ਦਿਖਾਈ ਦੇ ਰਹੀ ਹੈ ਜਿਸ ਕਾਰਨ ਉਹ ਹੁਣ ਅਸਤੀਫ਼ੇ ਦੀਆਂ ਗੱਲਾਂ ਕਰ ਰਿਹਾ ਹੈ, ਜੋ ਸਿਰਫ਼ ਡਰਾਮੇਬਾਜ਼ੀ ਹੈ। ਸਿੱਧੂ ਨੇ ਸੁਖਬੀਰ ਦੇ ਇਸ ਕਦਮ ਪਿੱਛੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੱਥ ਦੱਸਿਆ।

ਜਲੰਧਰ (ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਵਦੇਸ਼ ਵਾਪਸੀ ਵੀਰਵਾਰ ਰਾਤ ਨੂੰ ਦਿੱਲੀ 'ਚ ਹੋ ਜਾਵੇਗੀ। 5 ਨਵੰਬਰ ਸੋਮਵਾਰ ਨੂੰ ਉਹ ਚੰਡੀਗੜ੍ਹ 'ਚ ਉਪਲਬਧ ਰਹਿਣਗੇ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਵਦੇਸ਼ ਵਾਪਸੀ 'ਤੇ ਸਿਆਸੀ ਗਤੀਵਿਧੀਆਂ 'ਚ ਫਿਰ ਤੋਂ ਤੇਜ਼ੀ ਆਉਣ ਦੇ ਆਸਾਰ ਹਨ।

 
 ਸੰਗਰੂਰ: ਧੜਿਆਂ ਵਿੱਚ ਵੰਡੀ ਗਈ ਆਮ ਆਦਮੀ ਪਾਰਟੀ ਦੇ ਏਕੇ ਦੇ ਆਸਾਰ ਬਿਲਕੁਲ ਹੀ ਮੱਧਮ ਪੈ ਗਏ ਹਨ। ਬੀਤੇ ਦਿਨ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਪਾਰਟੀ ਦੇ ਪੰਜ ਉਮੀਦਵਾਰਾਂ 'ਤੇ ਸੁਖਪਾਲ ਖਹਿਰਾ ਧੜੇ ਵੱਲੋਂ ਕੀਤੀ ਟਿੱਪਣੀ ਤੋਂ ਬਾਅਦ ਭਗਵੰਤ ਮਾਨ ਧੜੇ ਨੇ ਵੀ ਚੁੱਪੀ ਤੋੜਦਿਆਂ, ਝਾੜੂ ਦੇ ਤੀਲੇ ਇਕੱਠੇ ਹੋਣ ਦੀਆਂ ਸੰਭਾਵਨਾਵਾਂ 'ਤੇ ਵੱਡਾ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਖਹਿਰਾ 'ਤੇ ਦੋਸ਼ ਲਾਇਆ ਹੈ ਕਿ ਉਹ ਪਾਰਟੀ ਨੂੰ ਤੋੜਨ ਵਿੱਚ ਰੁੱਝੇ ਹੋਏ ਹਨ।

 ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਏਕੇ ਦੀ ਕਵਾਇਦ ਦਾ ਅੱਜ ਭੋਗ ਪੈ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਮਗਰੋਂ ਸਪਸ਼ਟ ਹੋ ਗਿਆ ਹੈ ਕਿ ਖਹਿਰਾ ਧੜੇ ਨਾਲ ਸੁਲ੍ਹਾ ਨਹੀਂ ਹੋਏਗੀ। ਵਿਧਾਇਕ ਸੁਖਪਾਲ ਖਹਿਰਾ ਨੇ ਇਸ ਨੂੰ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗੱਲ਼ਬਾਤ ਦਾ ਪਾਖੰਡ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਉਮੀਦਵਾਰ ਤੇ ਅਹੁਦੇਦਾਰ ਐਲਾਨੇ ਜਾ ਰਹੇ ਹਨ।

ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਨੇ ਕਰਤਾਰਪੁਰ ਲਾਂਘੇ 'ਤੇ ਮੋਦੀ ਸਰਕਾਰ ਦੇ ਰਵੱਈਏ 'ਤੇ ਸਵਾਲ ਚੁੱਕੇ ਹਨ। ਮਾਨ ਨੇ ਕਿਹਾ ਹੈ ਕਿ ਭਾਰਤ ਵਿਚ ਬਹੁਗਿਣਤੀ ਹਿੰਦੂਆਂ ਦਾ ਜੇ ਅੱਜ ਰਾਜ ਹੈ ਤਾਂ ਉਹ ਚੀਨ ਵਿਚ ਮਾਨਸਰੋਵਰ ਦੀ ਯਾਤਰਾ ਕਰ ਰਹੇ ਹਨ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਉਥੇ ਪੁੱਜੇ ਹੋਏ ਹਨ। ਕਰਤਾਰਪੁਰ ਸਾਹਿਬ ਦਾ ਗੁਰਦੁਆਰਾ ਤਾਂ ਸਿਰਫ ਦੋ ਕਿੱਲੋਮੀਟਰ ਦੂਰ ਹੈ ਫਿਰ ਸਿੱਖ ਆਪਣੇ ਗੁਰੂਧਾਮ ਦੇ ਦਰਸ਼ਨ ਕਿਉਂ ਨਹੀਂ ਕਰਨ ਜਾ ਸਕਦੇ।

 
 ਗਗਨਦੀਪ ਸ਼ਰਮਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵਿੱਚ ਬਗ਼ਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਮਾਝੇ ਦੇ ਜਰਨੈਲ ਰਣਜੀਤ ਸਿੰਘ ਬ੍ਰਹਮਪੁਰਾ ਦੇ ਤੇਵਰਾਂ ਤੋਂ ਬਾਅਦ ਅਕਾਲੀ ਦਲ ਨੇ ਵੀ ਬ੍ਰਹਮਪੁਰਾ ਨੂੰ ਘੇਰਨ ਦੀ ਵਿਉਂਤਬੰਦੀ ਕਰ ਲਈ ਹੈ। ਦੋਵਾਂ ਧਿਰਾਂ ਨੇ ਹੁਣ ਆਰਪਾਰ ਦੀ ਲੜਾਈ ਦਾ ਮਨ ਬਣਾ ਲਿਆ ਹੈ। ਇੱਕ ਪਾਸੇ ਜਿੱਥੇ ਸੁਖਬੀਰ ਸਿੰਘ ਬਾਦਲ ਲਗਾਤਾਰ ਬ੍ਰਹਮਪੁਰਾ ਨੂੰ ਆਪਣੇ ਸਤਿਕਾਰਯੋਗ ਕਹਿ ਕੇ ਪੁਕਾਰ ਰਹੇ ਸਨ, ਉੱਥੇ ਹੀ ਹੁਣ ਸੁਖਬੀਰ ਦੇ ਇਸ਼ਾਰੇ 'ਤੇ ਹਲਕੇ ਦੇ ਅਕਾਲੀ ਵਰਕਰਾਂ ਨੇ ਬ੍ਰਹਮਪੁਰਾ ਦੀ ਇਸ ਕਾਰਵਾਈ ਉੱਪਰ ਪ੍ਰਸ਼ਨ ਚਿੰਨ੍ਹ ਉਠਾਉਣੇ ਸ਼ੁਰੂ ਕਰ ਦਿੱਤੇ ਹਨ।
 

ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਇਕ ਵਾਰ ਬਿਕਰਮ ਮਜੀਠੀਆ ਵਲੋਂ ਕੀਤੇ ਜਾਂਦੇ ਸਵਾਲਾਂ ਦਾ ਤਿੱਖਾ ਜਵਾਬ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਬਿਕਰਮ ਮਜੀਠੀਆ ਤਾਂ ਮੇਰਾ ਡਰਾਇਵਰ ਸੀ। ਸਿੱਧੂ ਨੇ ਕਿਹਾ ਕਿ ਕਿਸੇ ਸਮੇਂ ਮਜੀਠੀਆ ਮੇਰੀ ਡਰਾਇਵਰੀ ਕਰਦਾ ਸੀ ਅਤੇ ਉਹ ਪਿੱਛੇ ਬੈਠ ਕੇ ਆਰਾਮ ਨਾਲ ਸਫਰ ਕਰਦੇ ਸਨ। ਸਿੱਧੂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 

ਇਸ ਦੌਰਾਨ ਸਿੱਧੂ ਨੇ ਸੁਖਬੀਰ ਬਾਦਲ 'ਤੇ ਖੂਬ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇੰਨਾ ਜਲਦੀ ਤਾਂ ਗਿਰਗਿਟ ਵੀ ਰੰਗ ਨਹੀਂ ਬਦਲਦਾ ਜਿੰਨੀ ਜਲਦੀ ਸੁਖਬੀਰ ਬਦਲ ਲੈਂਦਾ ਹੈ। ਅੰਮ੍ਰਿਤਸਰ ਰੇਲ ਹਾਦਸੇ 'ਤੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਵਲੋਂ ਜਾਣ-ਬੁੱਝ ਕੇ ਇਸ ਮਾਮਲੇ ਨੂੰ ਤੂਲ ਦਿੱਤਾ ਜਾ ਰਿਹਾ ਸੀ ਪਰ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਗਿਆ ਹੈ।

ਗੁਰਦਾਸਪੁਰਾ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਤੋਂ ਆਪਣੀ ਪ੍ਰਧਾਨਗੀ 'ਤੇ ਪੱਕੀ ਮੋਹਰ ਲਵਾਉਣ ਮਗਰੋਂ ਸੁਖਬੀਰ ਬਾਦਲ ਨੇ ਬਾਗੀ ਟਕਸਾਲੀ ਲੀਡਰਾਂ ਨੂੰ ਸਬਕ ਸਿਖਾਉਣ ਦੀ ਰਣਨੀਤੀ ਘੜ ਲਈ ਹੈ। ਸੁਖਬੀਰ ਬਾਦਲ ਨੇ ਇਲਾਕੇ ਦੇ ਹੋਰ ਲੀਡਰਾਂ ਨੂੰ ਬਾਗੀਆਂ ਖਿਲਾਫ ਡਟਣ ਦਾ ਇਸ਼ਾਰਾ ਕਰ ਦਿੱਤਾ ਹੈ। ਹਾਈਕਮਾਨ ਦੇ ਹੁਕਮਾਂ ਤੋਂ ਬਾਅਦ ਸਥਾਨਕ ਲੀਡਰਾਂ ਨੇ ਬਾਗੀ ਟਕਸਾਲੀਆਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਸੂਚੀ ਐਲਾਨਣ ਮਗਰੋਂ ਬਾਗੀ ਧੜੇ ਦੇ ਲੀਡਰ ਸੁਖਪਾਲ ਸਿੰਘ ਖਹਿਰੇ ਨੇ ਵੱਡਾ ਐਲਾਨ ਕੀਤਾ ਹੈ। ਖਹਿਰਾ ਨੇ ਕਿਹਾ ਕਿ ਉਹ ਸੱਤ ਨਵੰਬਰ ਤੱਕ ਉਡੀਕ ਕਰਨਗੇ ਕਿ ਆਮ ਆਦਮੀ ਪਾਰਟੀ ਆਪਣੇ ਢਾਂਚੇ ਨੂੰ ਭੰਗ ਕਰ ਦੇਵੇ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਆਪਣੇ ਮੌਜੂਦਾ ਢਾਂਚੇ ਨੂੰ ਭੰਗ ਨਹੀਂ ਕਰਦੀ ਤਾਂ ਪੰਜਾਬ ਵਿੱਚ ਨਵਾਂ ਫਰੰਟ ਕਾਇਮ ਕੀਤਾ ਜਾਏਗਾ।

ਜਲੰਧਰ : ਆਮ ਆਦਮੀ ਪਾਰਟੀ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਲਈ 5 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਪਾਰਟੀ ਨੇ ਸੀਨੀਅਰ ਆਗੂ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸੰਗਰੂਰ ਤੋਂ ਹੀ ਚੋਣ ਲੜਾਉਣ ਦਾ ਐਲਾਨ ਕੀਤਾ ਹੈ।