ਹੈਂਗ ਸੇਂਗ, ਨਿੱਕੇਈ 'ਚ ਤੇਜ਼ੀ, SGX ਨਿਫਟੀ 10,600 ਦੇ ਪਾਰ

ਸੋਮਵਾਰ ਦੇ ਕਾਰੋਬਾਰੀ ਸਤਰ 'ਚ ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ ਅਤੇ ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜਿਟ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਹਨ। ਹਾਂਗ ਕਾਂਗ ਦਾ ਹੈਂਗ ਸੇਂਗ ਵੀ ਤੇਜ਼ੀ 'ਚ ਕਾਰੋਬਾਰ ਕਰ ਰਿਹਾ ਹੈ। ਇਸ ਦੇ ਇਲਾਵਾ ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ ਵੀ 10,600

ਦੇ ਪਾਰ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਦੱਖਣੀ ਕੋਰੀਆ ਦਾ ਕੋਸਪੀ ਵੀ ਮਜ਼ਬੂਤੀ 'ਚ ਦੇਖਣ ਨੂੰ ਮਿਲਿਆ। ਉੱਥੇ ਹੀ, ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਬੰਦ ਹੋਏ ਹਨ। ਨੈਸਡੈਕ ਕੰਪੋਜਿਟ ਅਤੇ ਐੱਸ. ਡੀ. ਪੀ.-500 ਇੰਡੈਕਸ ਕ੍ਰਮਵਾਰ 0.4 ਫੀਸਦੀ ਅਤੇ 0.3 ਫੀਸਦੀ ਤਕ ਡਿੱਗ ਕੇ ਬੰਦ ਹੋਏ ਹਨ। ਡਾਓ ਜੋਂਸ ਸਪਾਟ ਯਾਨੀ ਮਾਮੂਲੀ 1.11 ਅੰਕ ਵਧ ਕੇ ਬੰਦ ਹੋਇਆ।

ਇਸ ਵਿਚਕਾਰ ਸੋਮਵਾਰ ਦੇ ਕਾਰੋਬਾਰ 'ਚ ਚੀਨ ਦਾ ਬਾਜ਼ਾਰ ਸ਼ੰਘਾਈ 16 ਅੰਕ ਮਜ਼ਬੂਤ ਹੋ ਕੇ 3,209 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ। ਉੱਥੇ ਹੀ, ਜਾਪਾਨ ਦਾ ਬਾਜ਼ਾਰ ਨਿੱਕੇਈ 93 ਅੰਕ ਵਧ ਕੇ 23,021 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 7 ਅੰਕ ਮਜ਼ਬੂਤ ਹੋ ਕੇ 10,622 ਦੇ ਨਜ਼ਦੀਕ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗ ਕਾਂਗ ਦਾ ਹੈਂਗ ਸੇਂਗ 347 ਅੰਕ ਦੀ ਤੇਜ਼ੀ ਨਾਲ 31,392 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆਈ ਦਾ ਇੰਡੈਕਸ ਕੋਸਪੀ 0.3 ਫੀਸਦੀ ਵਧ ਕੇ 2,468 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਸਿੰਗਾਪੁਰ ਦਾ ਸਟਰੇਟਸ ਟਾਈਮਜ਼ 0.9 ਫੀਸਦੀ ਚੜ੍ਹ ਕੇ 3,561 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ।

Most Read

  • Week

  • Month

  • All