ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ, SGX ਨਿਫਟੀ 35 ਅੰਕ ਡਿੱਗਾ

ਅਮਰੀਕਾ ਦੀ ਚੀਨ ਖਿਲਾਫ ਕਾਰੋਬਾਰੀ ਸਖਤੀ ਦੀ ਸੰਭਾਵਨਾ ਅਤੇ ਟਰੰਪ ਪ੍ਰਸ਼ਾਸਨ ਦੇ ਵਪਾਰ, ਕੌਮੀ ਸੁਰੱਖਿਆ ਅਤੇ ਵਿਦੇਸ਼ੀ ਮਾਮਲਿਆਂ ਬਾਰੇ ਇਕਪਾਸੜ ਨਜ਼ਰੀਏ ਨੇ ਨਵੀਂ ਚਿੰਤਾ ਖੜ੍ਹੀ ਕਰ ਦਿੱਤੀ ਹੈ। ਟਰੰਪ ਨੇ ਵਿਦੇਸ਼ ਮੰਤਰੀ ਰੈਕਸ ਟਿਲਰਸਨ ਨੂੰ ਬਰਖਾਸਤ ਕਰ ਦਿੱਤਾ ਹੈ। ਹਾਲ ਹੀ 'ਚ ਸਟੀਲ ਅਤੇ ਐਲੂਮੀਨੀਅਮ 'ਤੇ ਟੈਰਿਫ ਲਾਉਣ ਦਾ ਵਿਰੋਧ ਕਰਨ ਵਾਲੇ ਟਰੰਪ ਦੇ

ਪ੍ਰਮੁੱਖ ਆਰਥਿਕ ਸਲਾਹਕਾਰ ਗੈਰੀ ਕੋਹਨ ਨੇ ਅਸਤੀਫਾ ਦਿੱਤਾ ਸੀ। ਇਨ੍ਹਾਂ ਸਭ ਘਟਨਾ ਨੇ ਨਿਵੇਸ਼ਕਾਂ 'ਚ ਚਿੰਤਾ ਪੈਦਾ ਕੀਤੀ ਹੈ। ਟਰੰਪ ਵੱਲੋਂ ਰੈਕਸ ਟਿਲਰਸਨ ਨੂੰ ਬਰਖਾਸਤ ਕੀਤੇ ਜਾਣ ਦੇ ਬਾਅਦ ਅਮਰੀਕੀ ਬਾਜ਼ਾਰਾਂ 'ਚ ਗਿਰਾਵਟ ਦੇਖੀ ਗਈ। ਟਰੰਪ ਪ੍ਰਸ਼ਾਸਨ ਚੀਨ ਖਿਲਾਫ ਸਖਤ ਵਪਾਰਕ ਕਦਮਾਂ 'ਤੇ ਵਿਚਾਰ ਕਰ ਰਿਹਾ ਹੈ, ਜਿਸ ਕਾਰਨ ਅਮਰੀਕੀ ਦਿੱਗਜ ਤਕਨਾਲੋਜੀ ਕੰਪਨੀਆਂ ਦੇ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਇਸ ਦੇ ਮੱਦੇਨਜ਼ਰ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਜਾਪਾਨ ਦਾ ਬਾਜ਼ਾਰ ਨਿੱਕੇਈ 214 ਅੰਕ ਯਾਨੀ 1 ਫੀਸਦੀ ਡਿੱਗ ਕੇ 21,754 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 363 ਅੰਕ ਯਾਨੀ 1.25 ਫੀਸਦੀ ਦੀ ਗਿਰਾਵਟ ਨਾਲ 31,238 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 35 ਅੰਕ ਯਾਨੀ 0.4 ਫੀਸਦੀ ਡਿੱਗ ਕੇ 10,394 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।
ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ ਵੀ 0.6 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆਇਆ, ਜਦੋਂ ਕਿ ਸਟਰੇਟਸ ਟਾਈਮਜ਼ 'ਚ 0.5 ਫੀਸਦੀ ਦੀ ਕਮਜ਼ੋਰੀ ਦੇਖਣ ਨੂੰ ਮਿਲੀ। ਤਾਇਵਾਨ ਇੰਡੈਕਸ 0.4 ਫੀਸਦੀ ਡਿੱਗਿਆ ਹੈ। ਸ਼ੰਘਾਈ ਕੰਪੋਜਿਟ 'ਚ 0.4 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

Most Read

  • Week

  • Month

  • All