ਖੇਤੀਬਾੜੀ ਮੰਤਰੀਲੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ: ਰਾਧਾ ਮੋਹਨ ਸਿੰਘ

ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਕਲਿਆਣ ਯੋਜਨਾਵਾਂ 'ਤੇ ਮਿਸ਼ਨ 'ਤੇ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸ਼ਾਸਨ ਦੀ ਨਵੀਂ ਵਿਧੀ, ਨਵੇਂ ਵਿਚਾਰ ਅਤੇ ਬਿਹਤਰ ਢੰਗ ਨਾਲ ਖੇਤੀਬਾੜੀ ਦੇ ਆਧੁਨਿਕੀਕਰਨ ਦਾ ਰਾਸਤਾ ਤਿਆਰ ਕਰੇਗਾ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸਿੰਘ ਨੇ ਕਿਹਾ ਕੇਂਦਰ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਟੀਚੇ ਨੂੰ ਪਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ, ''ਕਿਸਾਨਾਂ ਦੀ ਵਿੱਤੀ ਸਥਿਤੀ ਸੁਧਾਰਨ ਦੇ ਲਈ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦਾ ਟੀਚਾ ਤੈਅ ਕੀਤਾ ਹੈ। ਇਹ ਪਹਿਲਾਂ ਮੌਕਾ ਹੈ ਜਦੋਂ ਪ੍ਰਧਾਨਮੰਤਰੀ ਨੇ ਕਿਸਾਨਾਂ ਦੀ ਭਲਾਈ ਲਈ ਕੋਈ ਠੋਸ ਯੋਜਨਾ ਟੀਚਾ ਰੱਖਿਆ ਹੈ।

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਖੇਤੀਬਾੜੀ ਮੰਤਰਾਲੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਲਈ ਵਚਨਬੱਧ ਹੈ ਅਤੇ ਇਸਦੇ ਲਈ ਵਚਨਬੱਧਤਾਂ ਦੇ ਨਾਲ ਕੰਮ ਕਰ ਰਿਹਾ ਹੈ। ਖੇਤੀਬਾੜੀ ਮੰਤਰੀ ਅੱਜ ਇੱਥੇ ਖੇਤੀਬਾੜੀ ਉਨਤੀ ਮੇਲਾ-2018 ਦੇ ਸਮਾਪਤੀ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।

 

Most Read

  • Week

  • Month

  • All