ਸੈਂਸੈਕਸ 200 ਅੰਕ ਚੜ੍ਹਿਆ, ਨਿਫਟੀ 10,180 ਦੇ ਪਾਰ

ਬੁੱਧਵਾਰ ਦੇ ਕਾਰੋਬਾਰੀ ਸਤਰ 'ਚ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਸੈਂਸੈਕਸ ਅਤੇ ਨਿਫਟੀ ਤੇਜ਼ੀ ਨਾਲ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 200 ਅੰਕ ਦੀ ਤੇਜ਼ੀ ਨਾਲ 33,198 'ਤੇ ਖੁੱਲ੍ਹਿਆ ਹੈ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.)

ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 58 ਅੰਕ ਚੜ੍ਹ ਕੇ 10,181.95 'ਤੇ ਖੁੱਲ੍ਹਿਆ। ਇਸ ਦੌਰਾਨ ਏਸ਼ੀਆਈ ਬਾਜ਼ਾਰਾਂ 'ਚ ਕਾਰੋਬਾਰ ਮਿਲਿਆ-ਜੁਲਿਆ ਦੇਖਣ ਨੂੰ ਮਿਲਿਆ। ਸਿੰਗਾਪੁਰ ਦਾ ਐੱਸ. ਜੀ. ਐਕਸ. ਨਿਫਟੀ ਅਤੇ ਹਾਂਗਕਾਂਗ ਦਾ ਬਾਜ਼ਾਰ ਹੈਂਗ-ਸੇਂਗ ਮਜ਼ਬੂਤੀ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਉੱਥੇ ਹੀ, ਮੰਗਲਵਾਰ ਦੇ ਕਾਰੋਬਾਰੀ ਸਤਰ 'ਚ ਅਮਰੀਕੀ ਬਾਜ਼ਾਰ ਮਜ਼ਬੂਤੀ ਨਾਲ ਬੰਦ ਹੋਏ ਹਨ।
ਏਸ਼ੀਆਈ ਬਾਜ਼ਾਰਾਂ 'ਚ ਹੈਂਗ ਸੇਂਗ 390 ਅੰਕ ਤੋਂ ਵਧ ਯਾਨੀ 1.2 ਫੀਸਦੀ ਚੜ੍ਹ ਕੇ 31,942 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਐੱਸ. ਜੀ. ਐਕਸ. ਨਿਫਟੀ 20 ਅੰਕ ਯਾਨੀ 0.2 ਫੀਸਦੀ ਵਧ ਕੇ 10,178 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਉੱਥੇ ਹੀ, ਸਟਰੇਟਸ ਟਾਈਮਜ਼ ਅਤੇ ਕੋਸਪੀ 'ਚ ਸਪਾਟ ਕਾਰੋਬਰ ਦੇਖਣ ਨੂੰ ਮਿਲਿਆ ਹੈ।

Most Read

  • Week

  • Month

  • All