Box Office : ਜਲਦ ਹੀ 'ਸਟੂਡੈਂਟ...' ਤੋਂ ਅੱਗੇ ਨਿਕਲ ਜਾਵੇਗੀ 'ਧੜਕ', ਜਾਣੋ ਕਲੈਕਸ਼ਨ

ਮੁੰਬਈ (ਬਿਊਰੋ)— ਜਾਨਹਵੀ ਕਪੂਰ ਅਤੇ ਈਸ਼ਾਨ ਖੱਟਰ ਸਟਾਰਰ ਫਿਲਮ 'ਧੜਕ' ਬਾਕਸ ਆਫਿਸ 'ਤੇ ਕਮਾਈ ਦੇ ਮਾਮਲੇ 'ਚ ਸਫਲ ਸਾਬਤ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਹਫਤੇ 51.55 ਕਰੋੜ, ਦੂਜੇ ਹਫਤੇ 17.61 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 2 ਹਫਤਿਆਂ 'ਚ 69.16 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ

ਟਵੀਟ ਰਾਹੀਂ ਸ਼ੇਅਰ ਕੀਤੇ ਹਨ। ਉੱਥੇ ਹੀ ਵਰਲਵਾਈਡ ਇਹ ਫਿਲਮ 100 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ। ਕਮਾਈ ਦੇ ਮਾਮਲੇ 'ਚ ਇਹ ਜਲਦ ਹੀ 'ਸਟੂਡੈਂਟ ਆਫ ਦੀ ਈਅਰ' ਤੋਂ ਅੱਗੇ ਨਿਕਲ ਜਾਵੇਗੀ। ਜਾਣਕਾਰੀ ਮੁਤਾਬਕ 'ਸਟੂਡੈਂਟ ਆਫ ਦਿ ਈਅਰ' ਨੇ ਬਾਕਸ ਆਫਿਸ 'ਤੇ 70 ਕਰੋੜ ਦਾ ਕਾਰੋਬਾਰ ਕੀਤਾ ਸੀ।

ਦੱਸਣਯੋਗ ਹੈ ਕਿ ਫਿਲਮ 'ਧੜਕ' ਦਾ ਨਿਰਦੇਸ਼ਨ ਸ਼ਸ਼ਾਂਕ ਖੇਤਾਨ ਵਲੋਂ ਕੀਤਾ ਗਿਆ, ਜਦਕਿ ਫਿਲਮ ਦਾ ਨਿਰਮਾਣ ਕਰਨ ਜੌਹਰ ਦੇ ਬੈਨਰ ਧਰਮਾ ਪ੍ਰੋਡਕਸ਼ਨ ਹੇਠ ਕੀਤਾ ਗਿਆ ਹੈ। ਇਹ ਫਿਲਮ ਸੁਪਰਹਿਟ ਮਰਾਠੀ ਫਿਲਮ 'ਸੈਰਾਟ' ਦਾ ਸੀਕਵਲ ਹੈ। ਇਸ ਫਿਲਮ ਨੂੰ ਭਾਰਤ 'ਚ 2,235 ਸਕ੍ਰੀਨਜ਼ ਅਤੇ ਵਿਦੇਸ਼ਾਂ 'ਚ 556 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 70 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।

Most Read

  • Week

  • Month

  • All