ਮੇਰੇ ਜਵਾਈ ਨੂੰ ਬਿਨਾਂ ਕਾਰਨ ਲਪੇਟਿਆ ਜਾ ਰਿਹੈ : ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਰੀਐਂਟਲ ਬੈਂਕ ਆਫ ਕਾਮਰਸ (ਓ. ਬੀ. ਸੀ.) ਕੇਸ ਵਿਚ ਉਨ੍ਹਾਂ ਦੇ ਜਵਾਈ ਵਿਰੁੱਧ ਨਿਰਾਧਾਰ ਦੋਸ਼ ਲਾ ਕੇ ਇਸ ਮਾਮਲੇ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਭੋਲੀ ਸ਼ੂਗਰਜ਼ ਵਿਚ ਉਨ੍ਹਾਂ ਦੇ ਜਵਾਈ ਦੀ

ਮਹਿਜ਼ 12.5 ਫੀਸਦੀ ਹਿੱਸੇਦਾਰੀ ਹੈ ਅਤੇ ਉਸ ਨੂੰ ਬਿਨਾਂ ਵਜ੍ਹਾ ਵਿਵਾਦ 'ਚ ਲਪੇਟਿਆ ਜਾ ਰਿਹਾ ਹੈ। ਇਥੋਂ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਮੌਜੂਦ ਜਾਣਕਾਰੀ ਅਨੁਸਾਰ ਕਥਿਤ ਧੋਖਾਧੜੀ, ਜੋ ਇਸ ਕੇਸ ਦਾ ਕੇਂਦਰ ਹੈ, ਬਾਰੇ ਬੈਂਕ ਵੱਲੋਂ ਡੀ. ਆਰ. ਟੀ. ਵਿਚ ਰਿਕਵਰੀ ਸਬੰਧੀ ਕੇਸ ਦਾਇਰ ਕਰਨ ਤੋਂ ਪਹਿਲਾਂ ਇਹ ਅਦਾਲਤੀ ਕਾਰਵਾਈ ਦਾ ਵਿਸ਼ਾ ਸੀ, ਜਿਥੇ ਕੰਪਨੀ ਅਤੇ ਓ. ਬੀ. ਸੀ. ਦਰਮਿਆਨ ਮਾਮਲਾ ਨਿਪਟ ਗਿਆ ਸੀ ਅਤੇ ਡੀ. ਆਰ. ਟੀ. ਲਖਨਊ ਵੱਲੋਂ 16 ਮਾਰਚ, 2015 ਦੇ ਸਹਿਮਤੀ ਆਦੇਸ਼ ਨੂੰ ਰਿਕਾਰਡ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਆਖਿਆ ਕਿ ਗੁਰਪਾਲ ਸਿੰਘ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹੈ, ਜਿਸ ਨੇ ਕਰਜ਼ੇ ਵਿਰੁੱਧ ਨਿੱਜੀ ਗਾਰੰਟੀ ਵਾਲੇ ਕਿਸੇ ਵੀ ਦਸਤਾਵੇਜ਼ 'ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

Most Read

  • Week

  • Month

  • All