ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਮੁਲਾਕਾਤ ਕਰਨਗੇ ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨਾਲ ਮੁਲਾਕਾਤ ਕਰਨਗੇ ਅਤੇ ਜੰਮੂ-ਕਸ਼ਮੀਰ 'ਚ ਰਹਿੰਦੇ ਸਿੱਖਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਜਲਦ ਹੱਲ ਕਰਨ ਦੀ ਅਪੀਲ ਕਰਨਗੇ। ਸੁਖਬੀਰ ਬਾਦਲ ਨੇ ਜੰਮੂ-ਕਸ਼ਮੀਰ ਦੇ ਸਿੱਖਾਂ ਦੇ ਵਫਦ ਨਾਲ ਹਾਲ ਹੀ

'ਚ ਮੁਲਾਕਾਤ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਇਸ ਵਫਦ ਨੇ ਸੁਖਬੀਰ ਬਦਾਲ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਇਸ ਵਫਦ ਨੂੰ ਭਰੋਸਾ ਦੁਆਇਆ ਕਿ ਉਹ ਜਲਦ ਹੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਇਸ ਮਸਲੇ ਨੂੰ ਉਨ੍ਹਾਂ ਅੱਗੇ ਰੱਖਣਗੇ।

 

Most Read

  • Week

  • Month

  • All