ਰੋਡ ਰੇਜ: ਨਵਜੋਤ ਸਿੰਘ ਸਿੱਧੂ ਬੋਲੇ- ਕਾਨੂੰਨ ਦੇ ਸਾਹਮਣੇ ਨਤਮਸਤਕ ਹੋਣਾ ਪੈਂਦਾ ਹੈ

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੁਪਰੀਮ ਕੋਰਟ 'ਚ ਆਪਣੇ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਰੋਡ ਰੇਜ ਅਤੇ ਗੈਰ-ਇਰਾਦਤਨ ਕਤਲ ਦੇ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਬਰਕਰਾਰ ਰੱਖਣ ਦਾ ਸਮਰਥਨ ਕੀਤਾ ਹੈ। ਇਸ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੇ ਅਮਰਿੰਦਰ ਸਰਕਾਰ ਦੇ ਖਿਲਾਫ ਸਿੱਧੇ ਤੌਰ 'ਤੇ ਕੁਝ ਨਹੀਂ ਕਿਹਾ ਹੈ ਪਰ ਅਦਾਲਤ ਦੇ ਫੈਸਲੇ 'ਤੇ ਆਪਣੀ ਰਾਏ ਦਿੱਤੀ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ 1988 'ਚ ਹੋਏ ਰੋਡ ਰੇਜ ਕੇਸ 'ਚ ਦੋਸ਼ੀ ਪਾਇਆ ਗਿਆ ਹੈ।

ਇਸ ਪੂਰੇ ਮਾਮਲੇ 'ਚ ਉਨ੍ਹਾਂ ਨੇ ਕਿਹਾ,''ਮੇਰੀ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਹੈ।'' ਜ਼ਿਕਰਯੋਗ ਹੈ ਕਿ ਸਾਲ 1998 ਦੇ ਰੋਡ ਰੇਜ ਦੇ ਇਕ ਮਾਮਲੇ 'ਚ ਸਾਲ 2006 'ਚ ਹਾਈ ਕੋਰਟ ਤੋਂ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਮਿਲੀ ਸੀ। ਇਸ ਦੇ ਖਿਲਾਫ ਸਿੱਧੂ ਨੇ ਸੁਪਰੀਮ ਕੋਰਟ 'ਚ ਅਪੀਲ ਕੀਤੀ ਸੀ। ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਐਡਵੋਕੇਟ ਨੇ ਵੀਰਵਾਰ ਨੂੰ ਕਿਹਾ ਕਿ ਤਿੰਨ ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਜਾਵੇ। ਇਸ ਮਾਮਲੇ ਦੀ ਅਗਵਾਈ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਉਸ ਦੌਰਾਨ ਸਿੱਧੂ ਦੇ ਵਕੀਲ ਰਾਜ ਸਰਕਾਰ ਦੇ ਵਕੀਲ ਦੀਆਂ ਦਲੀਲਾਂ ਦਾ ਜਵਾਬ ਦੇਣਗੇ। ਇਸ ਤੋਂ ਪਹਿਲਾਂ ਸਿੱਧੂ ਨੇ ਰੋਡ ਰੇਜ ਮਾਮਲੇ ਨੂੰ ਲੈ ਕੇ ਦਾਇਰ ਇਕ ਨਵੀਂ ਪਟੀਸ਼ਨ ਦਾ ਵਿਰੋਧ ਕੀਤਾ ਸੀ।

Most Read

  • Week

  • Month

  • All