ਅਕਾਲੀ ਆਗੂ 'ਤੇ ਹਮਲਾ, ਗੰਭੀਰ ਜ਼ਖਮੀ

ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਸਥਾਨਕ ਸ਼ਹਿਰੀ ਇਕਾਈ ਦੇ ਪ੍ਰਧਾਨ ਤੇ ਉਸ ਦੇ ਭਰਾ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਚੰਡੀਗੜ੍ਹ ਦੇ ਹਸਪਤਾਲ ਰੈਫਰ ਕੀਤਾ ਗਿਆ ਹੈ। ਪੁਲਸ ਨੇ ਇਸ ਸਬੰਧੀ ਪਰਚਾ ਦਰਜ ਕਰ ਲਿਆ ਹੈ।


ਅਕਾਲੀ ਆਗੂ ਤੇ ਐੱਸ. ਸੀ. ਵਿੰਗ ਦੇ ਸਥਾਨਕ ਇਕਾਈ ਦੇ ਪ੍ਰਧਾਨ ਜਸਮਿੰਦਰ ਸਿੰਘ ਪਡਿਆਲਾ ਨੇ ਦੱਸਿਆ ਕਿ ਉਹ ਪਿੰਡ ਝਿੰਗੜਾਂ ਕਲਾਂ ਵਿਖੇ ਆਪਣੀ ਟੈਂਟ ਦੀ ਦੁਕਾਨ 'ਤੇ ਬੈਠਾ ਸੀ ਕਿ ਦੋ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਉਸ ਦੇ ਭਰਾ ਹਰਪ੍ਰੀਤ ਸਿੰਘ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਉਸ ਦੀ ਬਾਂਹ ਟੁੱਟ ਗਈ।
ਜ਼ਖ਼ਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਸਬੰਧੀ ਪੁਲਸ ਨੇ ਪਰਚਾ ਦਰਜ ਕਰ ਲਿਆ ਹੈ।

Most Read

  • Week

  • Month

  • All