Colors: Purple Color

ਸੈਕਟਰ-8 ਸਥਿਤ ਗੋਪਾਲ ਸਵੀਟਸ ਦੇ ਮਾਲਕ ਸ਼ਰਨਜੀਤ ਤੋਂ 6. 25 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿਚ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਵਿਚ ਖੁਲਾਸਾ ਕਰਦਿਆਂ ਪੁਲਸ ਨੇ ਦੱਸਿਆ ਕਿ ਯੋਜਨਾ ਤਹਿਤ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗੋਪਾਲ ਸਵੀਟਸ ਦੇ ਸਾਬਕਾ ਕਰਮਚਾਰੀ ਕੈਂਬਾਲਾ ਨਿਵਾਸੀ ਨਿਤਿਸ਼ ਸਿੰਘ ਤੇ ਉਥੇ ਹੀ ਰਹਿਣ ਵਾਲੇ ਉਸ ਦੇ ਸਾਥੀ ਦੀਪਕ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ 'ਚ ਵਾਰ-ਵਾਰ ਵਾਧਾ ਕਰਕੇ ਆਮ ਆਦਮੀ 'ਤੇ ਪਾਏ ਅਸਹਿ ਅਤੇ ਗੈਰ-ਮਨੁੱਖੀ ਬੋਝ ਦੀ ਨਿਖੇਧੀ ਕਰਦਿਆਂ ਤੁਰੰਤ ਇਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਸਾਰੇ ਲੁਕਵੇਂ ਖਰਚੇ ਹਟਾ ਕੇ ਉਦਯੋਗਿਕ ਸੈਕਟਰ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਮੰਗ ਕੀਤੀ ਹੈ। ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ

ਪੰਜਾਬ ਭਾਜਪਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਦੋਸ਼ ਲਾਇਆ ਹੈ ਕਿ ਐੱਸ. ਸੀ. ਭਾਈਚਾਰੇ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਰਕਾਰ ਸਮਾਜ ਨੂੰ ਵੰਡ ਕੇ

ਪੰਜਾਬ ਦੇ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਪੰਜਾਬ ਦੇ ਸਾਰੇ ਡੀ. ਐੱਫ. ਓਜ਼ ਨਾਲ ਮੋਹਾਲੀ ਮੁੱਖ ਦਫਤਰ ਵਿਖੇ ਮੀਟਿੰਗ ਕਰ ਕੇ ਕੰਢੀ ਏਰੀਏ, ਮੁੱਲਾਂਪੁਰ, ਪੜੋਲ, ਮਾਜਰੀ ਅਤੇ ਖਰੜ ਇਲਾਕਿਆਂ ਵਿਚ ਪਿਛਲੇ ਛੇ ਮਹੀਨਿਆਂ ਦੌਰਾਨ ਨਾਜਾਇਜ਼ ਮਾਈਨਿੰਗ ਹੋਣ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਾਰੇ ਡੀ. ਐੱਫ. ਓਜ਼ ਨੂੰ ਸਖਤ ਹਦਾਇਤ ਕੀਤੀ ਕਿ ਨਾਜਾਇਜ਼

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ 'ਤੇ 17 ਮਈ 2016 ਨੂੰ ਲੁਧਿਆਣਾ ਵਿਖੇ ਹੋਏ ਹਮਲੇ ਦੌਰਾਨ ਭੁਪਿੰਦਰ ਸਿੰਘ ਦੀ ਮੌਤ ਦੇ ਮਾਮਲੇ 'ਚ ਜਾਂਚ ਦਾ ਸਾਹਮਣਾ ਕਰ ਰਹੇ ਦਮਦਮੀ ਟਕਸਾਲ ਨਾਲ ਸਬੰਧਤ ਮੇਹਰ ਸਿੰਘ ਤੇ ਹੋਰਨਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੱਲ ਰਹੀ ਪਟੀਸ਼ਨ ਸਬੰਧੀ ਉਸ ਵੇਲੇ ਰਾਹਤ ਮਿਲੀ ਹੈ, ਜਦੋਂ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਲੰਬੀ ਉਡੀਕ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਹੋਈ ਬੈਠਕ ਵਿਚ ਆਖਿਰ ਪੰਜਾਬ ਕੈਬਨਿਟ ਦੇ ਵਿਸਥਾਰ 'ਤੇ ਸਹਿਮਤੀ ਬਣ ਗਈ। ਦੋਵਾਂ ਆਗੂਆਂ ਦੀ ਸਹਿਮਤੀ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਡੇਰਾ ਬਾਬਾ ਨਾਨਕ, ਸੁਖਬਿੰਦਰ ਸਿੰਘ ਸਰਕਾਰੀਆ ਵਿਧਾਇਕ ਰਾਜਾ ਸਾਂਸੀ, ਵਿਜੇ ਇੰਦਰ ਸਿੰਗਲਾ ਵਿਧਾਇਕ ਸੰਗਰੂਰ, ਭਾਰਤ ਭੂਸ਼ਨ ਆਸ਼ੂ ਵਿਧਾਇਕ ਲੁਧਿਆਣਾ

Most Read

  • Week

  • Month

  • All