ਹਾਥੀ ਗੇਟ ਤੋਂ ਸ੍ਰੀ ਦੁਰਗਿਆਨਾ ਮੰਦਿਰ ਤੱਕ ਬਣਾਈ ਜਾਵੇਗੀ ਹੈਰੀਟੇਜ ਸਟਰੀਟ : ਸਿੱਧੂ

ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਪੁੱਜੇ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਵੇਨੂੰ ਪ੍ਰਸ਼ਾਦ ਸਕੱਤਰ ਸਥਾਨਕ ਸਰਕਾਰਾਂ, ਡੀ.ਸੀ ਕਮਲਦੀਪ ਸਿੰਘ ਸੰਘਾ, ਨਿਗਮ ਕਮਿਸ਼ਨਰ ਸੋਨਾਲੀ ਗਿਰੀ, ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ ਵੀ ਉਨ੍ਹਾਂ ਨਾਲ ਸਨ। ਇਸ ਮੌਕੇ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹਾਥੀ ਗੇਟ ਤੋਂ ਲੈ

ਕੇ ਸ੍ਰੀ ਦੁਰਗਿਆਨਾ ਮੰਦਿਰ ਤੱਕ ਹੈਰੀਟੇਜ ਵਾਕ ਸਟਰੀਟ ਬਣਾਈ ਜਾਵੇਗੀ ਜਿਸ ਦੇ ਪਹਿਲੇ ਫੇਜ ਲਈ 5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਹੈਰੀਟੇਜ ਵਾਕ ਸਟਰੀਟ ਬਣਨ ਨਾਲ ਸ਼ਰਧਾਲੂਆਂ ਨੂੰ ਕਾਫੀ ਸਹੂਲਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਸਾਰੇ ਰਸਤੇ ਨੂੰ ਇੰਟਰਲਾਕਿੰਗ ਟਾਇਲਾਂ ਨਾਲ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਗੁਰਦੁਆਰਾ ਸ਼ਹੀਦਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਜੌੜਾ ਫਾਟਕ ਵਿਖੇ ਚਾਰ ਅੰਡਰ ਬ੍ਰਿਜ ਬਣਾਏ ਜਾਣਗੇ ਜਿਸ ਲਈ 18.5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅੰਡਰ ਬ੍ਰਿਜ ਬਣਨ ਨਾਲ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਮਿਲੇਗੀ ਅਤੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਸਿੱਧੂ ਨੇ ਦੱਸਿਆ ਕਿ ਅਗਲੇ ਮਹੀਨੇ ਤੱਕ ਇਨ੍ਹਾਂ ਅੰਡਰ ਬ੍ਰਿਜਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸਿੱਧੂ ਨੇ ਅੱਗੇ ਦੱਸਿਆ ਕਿ ਫੋਰ ਐੱਸ ਚੌਕ, ਵੱਲਾ ਫਾਟਕ, 23 ਨੰਬਰ ਫਾਟਕ, ਜੌੜਾ ਫਾਟਕ ਅਤੇ ਭੰਡਾਰੀ ਪੁਲ ਫਲਾਈ ਓਵਰ ਬਣਾਏ ਜਾਣਗੇ ਜਿੰਨ੍ਹਾਂ ਵਿਚੋਂ 3 ਫਲਾਈ ਓਵਰਾਂ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।
ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲਾ ਅੰਮ੍ਰਿਤਸਰ ਲਈ ਜਲਦ ਹੋਰ ਮਹੱਤਵਪੂਰਨ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਾਵੇਗਾ ਜਿਸ ਨਾਲ ਅੰਮ੍ਰਿਤਸਰ ਦੀ ਨੁਹਾਰ ਬਦਲੀ ਜਾਵੇਗੀ ਅਤੇ ਹੋਰ ਵੱਧ ਤੋਂ ਵੱਧ ਸੈਲਾਨੀਆਂ ਦਾ ਖਿੱਚ ਦਾ ਕੇਂਦਰ ਬਣੇਗਾ।

Most Read

  • Week

  • Month

  • All