ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਸੁਸ਼ਮਾ ਸਵਰਾਜ ਪਹੁੰਚੀ ਡਰਬਨ

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪ੍ਰੇਟੋਰੀਆ ਤੋਂ ਡਰਬਨ ਪਹੁੰਚ ਗਈ ਹੈ। ਇੱਥੇ ਉਨ੍ਹਾਂ ਨੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰੈਂਫੋਸਾ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਇਸ ਮੁਲਾਕਾਤ ਤੋਂ ਬਾਅਦ ਇੱਥੇ ਹੋਣ ਵਾਲੇ ਬ੍ਰਿਕਸ ਸੰਮੇਲਨ ਵਿਚ ਹਿੱਸਾ ਲਵੇਗੀ। ਬ੍ਰਿਕਸ ਸੰਮੇਨਲ ਵਿਚ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਸ਼ਾਮਲ ਹੋਣਗੇ।

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਸੁਸ਼ਮਾ ਸਵਰਾਜ ਦੱਖਣੀ ਅਫਰੀਕਾ ਦੀ ਪੰਜ ਦਿਨ ਦੀ ਯਾਤਰਾ 'ਤੇ ਹਨ। ਉਹ ਇੱਥੇ 3 ਜੂਨ ਨੂੰ ਪਹੁੰਚੀ ਸੀ। ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਮਗਰੋਂ ਸੁਸ਼ਮਾ ਸਵਰਾਜ 7 ਜੂਨ ਨੂੰ ਆਪਣੇ ਦੇਸ਼ ਲਈ ਰਵਾਨਾ ਹੋਵੇਗੀ। ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਸੁਸ਼ਮਾ ਸਵਰਾਜ ਨੇ ਕਈ ਖਾਸ ਮੁੱਦਿਆਂ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੋਹਾਂ ਦੇਸ਼ਾਂ ਵਿਚ ਰਿਸ਼ਤਿਆਂ ਨੂੰ ਬਿਹਤਰ ਕਰਨ 'ਤੇ ਜ਼ੋਰ ਦਿੱਤਾ।

Most Read

  • Week

  • Month

  • All