ਵਾਸ਼ਿੰਗਟਨ 'ਚ 7 ਅਪ੍ਰੈਲ ਦੀ ਥਾਂ 19 ਮਈ ਨੂੰ ਕੱਢੀ ਜਾਵੇਗੀ 'ਨੈਸ਼ਨਲ ਸਿੱਖ ਡੇਅ ਪਰੇਡ'

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਯੂ. ਐੱਸ.ਏ. ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਜੱਥੇਬੰਦੀਆਂ ਵੱਲੋਂ ਬਣਾਈ ਸਾਂਝੀ ਸੰਸਥਾ, ਸਿੱਖ ਕੋਆਰਡੀਨੇਸ਼ਨ ਕਮੇਟੀ, ਈਸਟ ਕੋਸਟ (ਯੂ. ਐੱਸ. ਏ.) ਵੱਲੋਂ ਜਿਹੜੀ 7 ਅਪ੍ਰੈਲ ਨੂੰ 'ਸਿੱਖ ਡੇਅ ਪਰੇਡ' ਕੱਢੀ ਜਾਣੀ ਸੀ, ਉਹ ਮੌਸਮ ਦੀ ਖਰਾਬੀ ਨੂੰ ਦੇਖਦੇ ਹੋਏ ਹੁਣ 19 ਮਈ 2018 ਨੂੰ ਕੱਢੀ ਜਾਵੇਗੀ।


ਇਹ ਜਾਣਕਾਰੀ ਦਿੰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਕੌਆਰਡੀਨੇਟਰ ਹਿੰਮਤ ਸਿੰਘ, ਕੇਵਲ ਸਿੰਘ ਸਿੱਧੂ, ਹਰਜਿੰਦਰ ਸਿੰਘ, ਵੀਰ ਸਿੰਘ ਮਾਂਗਟ, ਦਵਿੰਦਰ ਸਿੰਘ ਦਿਓ ਨੇ ਦੱਸਿਆ ਕਿ ਖ਼ਾਲਸਾ ਪ੍ਰਗਟ ਦਿਵਸ ਵਿਸਾਖੀ ਦੇ ਦਿਹਾੜੇ ਨੂੰ 'ਨੈਸ਼ਨਲ ਸਿੱਖ ਡੇਅ' ਦੇ ਤੌਰ 'ਤੇ ਮਨਾਉਣ ਦੀ ਅਮਰੀਕੀ ਰਾਜ ਦੀਆਂ ਕਈ ਸੂਬਾ ਸਰਕਾਰਾਂ ਵੱਲੋਂ ਮਾਨਤਾ ਮਿਲੀ ਹੈ। ਇਸ ਦਿਨ ਦਸਮੇਸ਼ ਪਿਤਾ ਸਾਹਿਬ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਖ਼ਾਲਸਾ ਪੰਥ ਸਾਜਿਆ ਸੀ। ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਸਿੱਖ ਪੰਥਕ ਜੱਥੇਬੰਦੀਆਂ ਵੱਲੋਂ ਸਾਹਿਬ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ 7 ਅਪ੍ਰੈਲ ਦੀ ਥਾਂ ਹੁਣ 19 ਅਪ੍ਰੈਲ ਦਿਨ ਸ਼ਨੀਵਾਰ ਨੂੰ ਪਰੇਡ ਕੱਢੀ ਜਾ ਰਹੀ ਹੈ। ਸਿੱਖ ਡੇਅ ਪਰੇਡ (ਸਿੱਖ ਫ਼ਰੀਡਮ ਮਾਰਚ) ਦੁਪਹਿਰ 12 ਵਜੇ ਕੈਪੀਟਲ ਹਿੱਲ ਵਾਸ਼ਿੰਗਟਨ ਡੀ.ਸੀ. ਵੱਲ ਜਾਵੇਗੀ।

Most Read

  • Week

  • Month

  • All