IMG-LOGO
Home News index.html
ਦੇਸ਼

ਮੋਦੀ ਵੱਲੋਂ ਫਰਾਂਸ ਦੇ ਰਾਸ਼ਟਰਪਤੀ ਮੈਕਰੌਂ ਨਾਲ ਗੱਲਬਾਤ; ਯੂਕਰੇਨ ਸੰਘਰਸ਼ ਦੇ ਹੱਲ ਬਾਰੇ ਕੀਤੀ ਚਰਚਾ

by Admin - 2025-09-07 00:14:51 0 Views 0 Comment
IMG
ਭਾਰਤ-ਫਰਾਂਸ ਸਬੰਧਾਂ ਦੀ ‘ਸਕਾਰਾਤਮਕ’ ਢੰਗ ਨਾਲ ਨਜ਼ਰਸਾਨੀ ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨੇ ਅੱਜ ਯੂਕਰੇਨ ਸੰਘਰਸ਼ ਨੂੰ ਜਲਦੀ ਖ਼ਤਮ ਕਰਨ ਲਈ ਜਾਰੀ ਕੋਸ਼ਿਸ਼ਾਂ ਬਾਰੇ ਚਰਚਾ ਕੀਤੀ ਅਤੇ ਭਾਰਤ-ਫਰਾਂਸ ਸਬੰਧਾਂ ਦਾ ‘ਸਕਾਰਾਤਮਕ’ ਢੰਗ ਨਾਲ ਮੁਲਾਂਕਣ ਕੀਤਾ। French President Emmanuel Macron ਨਾਲ ਫੋਨ ’ਤੇ ਗੱਲਬਾਤ ਤੋਂ ਬਾਅਦ Narendra Modi ਨੇ ਕਿਹਾ ਕਿ ਭਾਰਤ ਅਤੇ ਫਰਾਂਸ ਦਰਮਿਆਨ ਰਣਨੀਤਕ ਭਾਈਵਾਲੀ, ਆਲਮੀ ਸ਼ਾਂਤੀ ਅਤੇ ਸਥਿਰਤਾ ਨੂੰ ਬੜ੍ਹਾਵਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਰਹੇਗੀ। ਦੋਹਾਂ ਆਗੂਆਂ ਨੇ ਯੂਕਰੇਨ ਸੰਘਰਸ਼ ਨੂੰ ਜਲਦੀ ਖ਼ਤਮ ਕਰਨ ਲਈ ਜਾਰੀ ਕੋਸ਼ਿਸ਼ਾਂ ਬਾਰੇ ਚਰਚਾ ਕੀਤੀ ਅਤੇ ਪ੍ਰਧਾਨ ਮੰਤਰੀ ਨੇ ਖਿੱਤੇ ਵਿੱਚ ਸ਼ਾਂਤੀ ਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਭਾਰਤ ਦੇ ਸੱਦੇ ਨੂੰ ਦੁਹਰਾਇਆ। ਪਿਛਲੇ ਮਹੀਨੇ ਵ੍ਹਾਈਟ ਹਾਊਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਯੂਕਰੇਨ ਦੇ ਆਪਣੇ ਹਮਰੁਤਬਾ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਦੌਰਾਨ ਹਾਜ਼ਰ ਯੂਰੋਪੀ ਆਗਆਂ ’ਚ ਮੈਕਰੌਂ ਵੀ ਸ਼ਾਮਲ ਸਨ।

Leave a Comment

Your email address will not be published. Required fields are marked *