IMG-LOGO
Home News ਵਿਨੀਪੈਗ-ਵਿਖੇ-ਬਜ਼ੁਰਗਾਂ-ਦੇ-ਸਨਮਾਨ-'ਚ-ਸਮਾਗਮ
ਸੰਸਾਰ

ਵਿਨੀਪੈਗ ਵਿਖੇ ਬਜ਼ੁਰਗਾਂ ਦੇ ਸਨਮਾਨ 'ਚ ਸਮਾਗਮ

by Admin - 2025-10-01 20:18:15 0 Views 0 Comment
IMG
ਵਿਨੀਪੈਗ ਮੈਪਲ ਇੰਡੋ ਕੈਨੇਡੀਅਨ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਿਨੀਪੈਗ ਵਲੋਂ ਬਜ਼ੁਰਗਾਂ ਦੇ ਸਨਮਾਨ ਵਿਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੈਨੀਟੋਬਾ ਦੇ ਮੰਤਰੀ ਮਿੰਟੂ ਸੰਧੂ, ਵਿਧਾਇਕ ਦਲਜੀਤਪਾਲ ਸਿੰਘ ਬਰਾੜ ਅਤੇ ਜੇ ਡੀ ਦੇਵਗਨ ਤੋਂ ਇਲਾਵਾ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ¢ ਇਸ ਮÏਕੇ ਵੱਖ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬੀ ਭਾਈਚਾਰੇ ਦੇ ਬਜ਼ੁਰਗਾਂ ਵੱਲੋਂ ਕਨੈਡਾ ਵਿਚ ਸਖਤ ਮਿਹਨਤ ਕਰਕੇ ਆਪਣੇ ਪਰਿਵਾਰਾਂ ਨੂੰ ਆਰਥਿਕ ਤÏਰ 'ਤੇ ਮਜ਼ਬੂਤ ਕੀਤਾ ਹੈ ਅਤੇ ਉਸ ਦੇ ਨਾਲ ਪੰਜਾਬੀਆਂ ਦਾ ਮਾਣ ਸਨਮਾਨ ਵੀ ਵਧਾਇਆ ਹੈ ¢ ਸਾਨੂੰ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਸਾਡੇ ਬੱਚੇ ਆਪਣੇ ਅਮੀਰ ਵਿਰਸੇ ਨਾਲ ਜੁੜ ਸਕਣ ¢ ਇਸ ਮÏਕੇ ਐਸੋਸ਼ੀਏਸਨ ਦੇ ਪ੍ਰਧਾਨ ਕÏਰ ਸਿੰਘ ਧਾਲੀਵਾਲ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਅਤੇ ਸਮਾਗਮ ਵਿਚ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸ਼ੀਏਸਨ ਵਲੋਂ ਬਜ਼ੁਰਗਾਂ ਦੇ ਸਨਮਾਨ ਲਈ ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ ¢ ਇਸ ਸਮੇਂ ਮੱਖਣ ਸਿੰਘ ਮਾਨ, ਕਿ੍ਪਾਲ ਸਿੰਘ ਸੰਧੂ, ਰਵਿੰਦਰ ਸਿੰਘ, ਦਰਸ਼ਨ ਸਿੰਘ ਗਿੱਲ, ਗੁਰਿੰਦਰ ਸਿੰਘ ਅਤੇ ਐਮ ਪੀ ਸਿੰਘ ਆਦਿ ਹਾਜ਼ਰ ਸਨ ¢

Leave a Comment

Your email address will not be published. Required fields are marked *