IMG-LOGO
Home News ਦਿੱਲੀ-ਕਮੇਟੀ-ਨੇ-ਹੜ੍ਹ-ਪੀੜਤਾਂ-ਲਈ-ਰਾਹਤ-ਸਮੱਗਰੀ-ਭੇਜੀ
ਦੇਸ਼

ਦਿੱਲੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

by Admin - 2025-10-04 23:45:00 0 Views 0 Comment
IMG
ਛੇ ਟਰੱਕ ਕੀਤੇ ਰਵਾਨਾ, ਹਰ ਮਦਦ ਦਾ ਦਿੱਤਾ ਭਰੋਸਾ ਨਵੀਂ ਦਿੱਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਇਲਾਕਿਆਂ ਵਾਸਤੇ ਰਾਹਤ ਸਮੱਗਰੀ ਦੇ 6 ਟਰੱਕ ਰਵਾਨਾ ਕੀਤੇ ਗਏ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤ ਦੇ ਦਸਵੰਧ ਨਾਲ ਇਹ ਸਾਮਾਨ ਅੱਜ ਪੰਜਾਬ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਟਰੱਕ ਅੱਜ ਰਵਾਨਾ ਕੀਤੇ ਗਏ ਹਨ, ਉਨ੍ਹਾਂ ਵਿਚ 1500 ਗੱਦੇ, ਚਾਦਰਾਂ, ਸਰਾਹਣੇ, ਮੱਛਰ ਦਾਨੀਆਂ, ਭਾਂਡੇ, ਬੂਟ, ਕੈਟਲ ਫੀਡ, ਪ੍ਰੈਸ਼ਰ ਕੁੱਕਰ ਅਤੇ ਹੋਰ ਘਰੇਲੂ ਸਾਮਾਨ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਮਾਰੇ ਲੋਕਾਂ ਦੀ ਜ਼ਰੂਰਤ ਦਾ ਹਰ ਸਾਮਾਨ ਭੇਜਿਆ ਜਾ ਰਿਹਾ ਹੈ। ਸੰਗਤ ਦੇ ਸਹਿਯੋਗ ਨਾਲ ਪਹਿਲਾਂ ਅਜਨਾਲਾ, ਰਮਦਾਸ ਤੇ ਡੇਰਾ ਬਾਬਾ ਨਾਨਕ ਇਲਾਕੇ ਵਿਚ ਡੀਜ਼ਲ ਤੇ ਹੋਰ ਸਮਾਨ ਦੀ ਸੇਵਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ, ਜਿਨ੍ਹਾਂ ਵਿਚ ਮੈਨੇਜਰ ਵੀ ਲਗਾਏ ਗਏ ਹਨ, ਬਕਾਇਦਾ ਸੂਚੀਆਂ ਬਣਾ ਕੇ ਲੋਕਾਂ ਦੀ ਜ਼ਰੂਰਤ ਦਾ ਸਾਮਾਨ ਇਕੱਠਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਵਚਨਬੱਧ ਹੈ ਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬੀ ਇਸ ਮੁਸ਼ਕਿਲ ਦੀ ਘੜੀ ਵਿਚ ਇਕਜੁੱਟ ਹਨ ਅਤੇ ਕਿਸੇ ਵੀ ਤਰੀਕੇ ਨਾਲ ਪੰਜਾਬੀਆਂ ਨੂੰ ਹੜ੍ਹਾਂ ਦੀ ਮਾਰ ਦੌਰਾਨ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Leave a Comment

Your email address will not be published. Required fields are marked *