IMG-LOGO
Home News index.html
ਪੰਜਾਬ

ਕੇਂਦਰੀ ਖੇਤੀ ਮੰਤਰੀ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਿਆ

by Admin - 2025-10-14 22:47:49 0 Views 0 Comment
IMG
ਸ਼ਿਵਰਾਜ ਚੌਹਾਨ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ; ਕਣਕ ਤੇ ਸਰ੍ਹੋਂ ਦੇ ਬੀਜ ਲਈ ਰਾਸ਼ੀ ਜਾਰੀ ਲੁਧਿਆਣਾ ਕੇਂਦਰੀ ਰਾਜ ਮੰਤਰੀ ਰਵਨੀਤ ਿਸੰਘ ਬਿੱਟੂ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਿਸੰਘ ਖੁੱਡੀਆਂ ਨੂੰ ਮੁਆਵਜ਼ਾ ਰਾਸ਼ੀ ਬਾਰੇ ਪੱਤਰ ਸੌਂਪਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ। -ਫੋਟੋ: ਹਿਮਾਂਸ਼ੂ ਮਹਾਜਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਇੱਥੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਨਾਲ ਹੀ ਹੜ੍ਹ ਪੀੜਤਾਂ ਨੂੰ ਨੁਕਸਾਨੇ ਗਏ ਘਰਾਂ ਲਈ ਮੁਆਵਜ਼ੇ ਦੇ ਚੈੱਕ ਵੰਡੇ। ਖੇਤੀਬਾੜੀ ਮੰਤਰੀ ਨੇ ਸੂਬੇ ’ਚ ਹੜ੍ਹਾਂ ਕਾਰਨ ਨੁਕਸਾਨੇ 36 ਹਜ਼ਾਰ ਤੋਂ ਵੱਧ ਘਰਾਂ ਲਈ ਮੁਆਵਜ਼ਾ ਦਿੱਤਾ। ਕੇਂਦਰ ਵੱਲੋਂ ਹਰ ਘਰ ਲਈ 1.65 ਲੱਖ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਨਾਲ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੌਜੂਦ ਸਨ। ਸ੍ਰੀ ਚੌਹਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਘੀ ਰਾਤ ਹੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ ਸੂਬੇ ਵਿੱਚ ਹੜ੍ਹਾਂ ਕਾਰਨ 36 ਹਜ਼ਾਰ 703 ਘਰ ਨੁਕਸਾਨੇ ਗਏ ਹਨ ਜਿਸ ਮਗਰੋਂ ਬਿਨਾਂ ਕਿਸੇ ਦੇਰੀ ਤੋਂ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਵੱਲੋਂ ਬਣਾਈ ਗਈ ਰਿਪੋਰਟ ਦੇ ਆਧਾਰ ’ਤੇ ਹੀ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਨੁਕਸਾਨੇ ਗਏ ਹਰ ਘਰ ਨੂੰ 1.60 ਲੱਖ ਰੁਪਏ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਿਸ ਦੇ ਚੈੱਕ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੂੰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਖਾਨੇ ਬਣਾਉਣ ਤੇ ਮਜ਼ਦੂਰੀ ਲਈ 40 ਹਜ਼ਾਰ ਰੁਪਏ ਵੱਖਰੇ ਤੌਰ ’ਤੇ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ’ਤੇ ਵੀ ਨਜ਼ਰ ਰੱਖਣਗੇ ਕਿ ਜੋ ਚੈੱਕ ਦਿੱਤੇ ਜਾ ਰਹੇ ਹਨ, ਉਨ੍ਹਾਂ ਨਾਲ ਘਰ ਬਣ ਵੀ ਰਹੇ ਹਨ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਕਣਕ ਦੇ ਬੀਜ ਲਈ 74 ਕਰੋੜ ਰੁਪਏ ਤੇ ਸਰ੍ਹੋਂ ਦੇ ਬੀਜ ਲਈ 3.40 ਕਰੋੜ ਰੁਪਏ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਗਾਂ ਦੇ ਹੋਏ ਨੁਕਸਾਨ ਬਾਰੇ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ। ਸੂਬਾ ਸਰਕਾਰ ’ਤੇ ਤਨਜ਼ ਕਸਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਘੁੰਮਣ ਨਹੀਂ ਬਲਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆਏ ਹਨ। ਪੰਜਾਬ ਸਰਕਾਰ ਹਾਲੇ ਤੱਕ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਨਹੀਂ ਦੇ ਸਕੀ। ਉਨ੍ਹਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਸਮਾਗਮ ਵਿੱਚ ਨਾ ਪੁੱਜਣ ’ਤੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਹੜ੍ਹਾਂ ਦੇ ਨੁਕਸਾਨ ਬਾਰੇ ਚਰਚਾ ਲਈ ਰਿਪੋਰਟ ਤਿਆਰ ਕਰਨ ਵਾਲੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਸੱਦਿਆ ਸੀ, ਪਰ ਉਹ ਨਹੀਂ ਆਏ; ਉਨ੍ਹਾਂ ਮੁੱਖ ਮੰਤਰੀ ਨੂੰ ਵੀ ਚਿੱਠੀ ਭੇਜੀ ਸੀ।

Leave a Comment

Your email address will not be published. Required fields are marked *