IMG-LOGO
Home News ਸ਼ਹੀਦ-ਭਗਤ-ਸਿੰਘ-ਦੇ-ਵੀਡੀਓ-ਲਈ-ਚਾਰਾਜੋਈ
ਪੰਜਾਬ

ਸ਼ਹੀਦ ਭਗਤ ਸਿੰਘ ਦੇ ਵੀਡੀਓ ਲਈ ਚਾਰਾਜੋਈ

by Admin - 2025-10-17 22:14:23 0 Views 0 Comment
IMG
ਮੁੱਖ ਮੰਤਰੀ ਭਗਵੰਤ ਮਾਨ ਨੇ ਬਰਤਾਨੀਆ ਦੇ ਵਫ਼ਦ ਤੋਂ ਮਦਦ ਮੰਗੀ ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਸਕਾਟਲੈਂਡ ਯਾਰਡ ਕੋਲ ਮੌਜੂਦ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਦੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਕੁੱਝ ਅਰਸਾ ਪਹਿਲਾਂ ਮੁੱਖ ਮੰਤਰੀ ਨੂੰ ਸਕਾਟਲੈਂਡ ਯਾਰਡ ਕੋਲ ਇਹ ਦੁਰਲੱਭ ਵੀਡੀਓ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ ਜਿਸ ਮਗਰੋਂ ਉਨ੍ਹਾਂ ਆਪਣੇ ਸਰੋਤਾਂ ਜ਼ਰੀਏ ਇਸ ਦੀ ਪੁਸ਼ਟੀ ਕਰ ਲਈ ਸੀ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਅੱਜ ਜਦੋਂ ਇੰਗਲੈਂਡ ਅਤੇ ਵੇਲਜ਼ ਦੀ ਬਾਰ ਕੌਂਸਲ ਦਾ ਵਫ਼ਦ ਪੁੱਜਿਆ ਤਾਂ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਦੁਰਲੱਭ ਵੀਡੀਓਜ਼ ਹਾਸਲ ਕਰਨ ਲਈ ਕਾਨੂੰਨ ਮਾਹਿਰਾਂ ਤੋਂ ਮਦਦ ਮੰਗੀ। ਵੇਰਵਿਆਂ ਅਨੁਸਾਰ ਪੰਜਾਬ ਦਾ ਇੱਕ ਫ਼ਿਲਮੀ ਦਲ ਕੁੱਝ ਅਰਸਾ ਪਹਿਲਾਂ ਕਿਸੇ ਜਾਂਚ-ਪੜਤਾਲ ਦੇ ਸਿਲਸਿਲੇ ’ਚ ਇੰਗਲੈਂਡ ਗਿਆ ਸੀ ਜਿੱਥੇ ਉਨ੍ਹਾਂ ਨੂੰ ਸਕਾਟਲੈਂਡ ਯਾਰਡ ਕੋਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਦੁਰਲੱਭ ਵੀਡੀਓਜ਼ ਹੋਣ ਦੀ ਭਿਣਕ ਲੱਗੀ ਸੀ। ਜਿਵੇਂ ਹੀ ਮੁੱਖ ਮੰਤਰੀ ਨੂੰ ਇਸ ਬਾਰੇ ਸੂਚਨਾ ਮਿਲੀ ਤਾਂ ਉਨ੍ਹਾਂ ਸਰਕਾਰੀ ਪੱਧਰ ’ਤੇ ਯਤਨ ਆਰੰਭ ਕਰ ਦਿੱਤੇ ਸਨ। ਇੰਗਲੈਂਡ ਅਤੇ ਵੇਲਜ਼ ਦੇ ਬਾਰ ਕੌਂਸਲ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਸ ਮਹਾਨ ਸ਼ਹੀਦ ਦਾ ਕੋਈ ਵੀ ਵੀਡੀਓ ਰਿਕਾਰਡ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਮੁਤਾਬਿਕ ਸਕਾਟਲੈਂਡ ਯਾਰਡ ਕੋਲ ਸ਼ਹੀਦ ਭਗਤ ਸਿੰਘ ਦੀਆਂ ਦੁਰਲੱਭ ਵੀਡੀਓਜ਼ ਹਨ ਜੋ ਖ਼ਾਸ ਤੌਰ ਉੱਤੇ ਗ੍ਰਿਫ਼ਤਾਰੀ ਤੇ ਅਦਾਲਤ ’ਚ ਸੁਣਵਾਈ ਦੀਆਂ ਹੋ ਸਕਦੀਆਂ ਹਨ। ਇਨ੍ਹਾਂ ਵੀਡੀਓਜ਼ ਪ੍ਰਤੀ ਸਾਰੇ ਭਾਰਤੀਆਂ ਖ਼ਾਸ ਤੌਰ ਉੱਤੇ ਪੰਜਾਬੀਆਂ ਲਈ ਬਹੁਤ ਜ਼ਿਆਦਾ ਖਿੱਚ ਹੈ। ਸੂਬਾ ਸਰਕਾਰ ਪਹਿਲਾਂ ਹੀ ਇਹ ਵੀਡੀਓ ਫੁਟੇਜ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਸੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਪ੍ਰੇਰਣਾ ਲੈ ਸਕਣ।

Leave a Comment

Your email address will not be published. Required fields are marked *