IMG-LOGO
Home News blog-detail-01.html
ਪੰਜਾਬ

ਗੁਰਦਾਸਪੁਰ ਥਾਣੇ ਬਾਹਰ ਗ੍ਰਨੇਡ ਹਮਲੇ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

by Admin - 2025-12-03 21:51:37 0 Views 0 Comment
IMG
ਗੁਰਦਾਸਪੁਰ/ਬਠਿੰਡਾ -ਗੁਰਦਾਸਪੁਰ ਦੇ ਥਾਣਾ ਸਿਟੀ ਦੇ ਬਾਹਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੁਲਿਸ ਨੰੂ ਉਸ ਵਕਤ ਵੱਡੀ ਸਫ਼ਲਤਾ ਮਿਲੀ ਜਦ ਕਾਊਾਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਤਾਲਮੇਲ ਕਰਕੇ ਹਮਲੇ ਵਿਚ ਸ਼ਾਮਿਲ ਇਕ ਹੋਰ ਮੁੱਖ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਮੋਹਨ ਸਿੰਘ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਰਾਮੂਵਾਲ ਦਾ ਰਹਿਣ ਵਾਲਾ ਹੈ | ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੋਹਨ ਸਿੰਘ ਪਾਕਿਸਤਾਨ ਸਥਿਤ ਆਈ.ਐਸ.ਆਈ. ਪ੍ਰਯੋਜਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿਚ ਸੀ ਅਤੇ ਉਸ ਦੇ ਨਿਰਦੇਸ਼ਾਂ ਹੇਠ ਕੰਮ ਕਰਦੇ ਹੋਏ ਮੁਲਜ਼ਮ ਨੇ ਪੰਜਾਬ ਰਾਜ ਵਿਚ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਿਚ ਭੂਮਿਕਾ ਨਿਭਾਈ ਸੀ | ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਤਕਨੀਕੀ ਅਤੇ ਮਨੁੱਖੀ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਸੀ.ਆਈ. ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਗੁਪਤ ਜਾਣਕਾਰੀ ਸਾਂਝੀ ਕੀਤੀ, ਜਿਸ ਦੇ ਆਧਾਰ 'ਤੇ ਦੋਸ਼ੀ ਮੋਹਨ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮ ਮੋਹਨ ਸਿੰਘ ਦੇ ਖ਼ੁਲਾਸੇ 'ਤੇ ਪੁਲਿਸ ਟੀਮਾਂ ਨੇ ਇਕ 32 ਬੋਰ ਦਾ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ ਇਕ ਕਾਲਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਨੂੰ ਮਡਿਊਲ ਨੇ ਅਪਰਾਧ ਵਿਚ ਵਰਤਿਆ ਸੀ | ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਬਣਦੀਆਂ ਧਾਰਾਵਾਂ ਹੇਠ ਥਾਣਾ ਸਿਟੀ ਗੁਰਦਾਸਪੁਰ ਅੰਦਰ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ |

Leave a Comment

Your email address will not be published. Required fields are marked *