IMG-LOGO
Home News blog-detail-01.html
ਪੰਜਾਬ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਥੇਬੰਦਕ ਢਾਂਚੇ ਦੇ ਅਹੁਦਿਆਂ 'ਚ ਤਬਦੀਲੀ

by Admin - 2025-12-03 21:52:42 0 Views 0 Comment
IMG
ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸੂਬਾ ਪੱਧਰੀ ਜੱਥੇਬੰਦਕ ਢਾਂਚੇ ਲਈ ਵੱਡੇ ਅਹੁਦਿਆਂ ਵਿਚ ਤਬਦੀਲੀ ਕਰਦਿਆਂ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਉਨ੍ਹਾਂ ਦੇ ਤਜ਼ਰਬੇ ਅਤੇ ਅਕਾਲੀ ਸਿਆਸਤ ਵਿਚ ਪਾਏ ਵੱਡੇ ਯੋਗਦਾਨ ਨੂੰ ਵੇਖਦੇ ਹੋਏ, ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ | ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੂੰ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ਸ. ਪਰਮਿੰਦਰ ਸਿੰਘ ਢੀਂਡਸਾ ਜਿਹੜੇ ਕਿ ਪਾਰਟੀ ਦੇ ਖ਼ਜ਼ਾਨਚੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਨੂੰ ਵੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਇਸ ਦੇ ਨਾਲ ਹੀ ਸਾਬਕਾ ਮੰਤਰੀ ਸ. ਸਰਵਣ ਸਿੰਘ ਫਿਲੌਰ ਅਤੇ ਸ. ਹਰਵੇਲ ਸਿੰਘ ਮਾਧੋਪੁਰ ਨੂੰ ਵੀ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ |

Leave a Comment

Your email address will not be published. Required fields are marked *