IMG-LOGO
Home News blog-detail-01.html
ਪੰਜਾਬ

ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ

by Admin - 2025-12-10 19:02:47 0 Views 0 Comment
IMG
ਅੈੱਸ ਏ ਐੱੱਸ ਨਗਰ (ਮੁਹਾਲੀ) ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਪੇਸ਼ੀ ਭੁਗਤੀ। ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲ ਅੱਜ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਸਬੰਧੀ ਚੱਲ ਰਹੀ ਸੁਣਵਾਈ ਵਿੱਚ ਰੁੱਝੇ ਹੋਣ ਕਾਰਨ ਮੁਹਾਲੀ ਦੀ ਅਦਾਲਤ ’ਚ ਅਕਾਲੀ ਆਗੂ ਖ਼ਿਲਾਫ਼ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਮੁਲਤਵੀ ਹੋ ਗਈ। ਮਾਮਲੇ ਦੀ ਅਗਲੀ ਸੁਣਵਾਈ 26 ਨਵੰਬਰ ਨੂੰ ਤੈਅ ਕੀਤੀ ਗਈ ਹੈ ਜਿਸ ਵਿੱਚ ਮਜੀਠੀਆ ਖ਼ਿਲਾਫ਼ ਦੋਸ਼ ਤੈਅ ਹੋ ਸਕਦੇ ਹਨ। ਸ੍ਰੀ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁਹਾਲੀ ਦੀ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਮਗਰੋਂ ਹਾਈ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਲਈ ਲਗਾਤਾਰ ਸੁਣਵਾਈ ਚੱਲ ਰਹੀ ਹੈ। ਵਿਜੀਲੈਂਸ ਵੱਲੋਂ 22 ਅਗਸਤ ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਉਪਰੰਤ ਵਿਜੀਲੈਂਸ ਪੂਰਕ ਚਲਾਨ ਵੀ ਪੇਸ਼ ਕਰ ਚੁੱਕੀ ਹੈ।

Leave a Comment

Your email address will not be published. Required fields are marked *