IMG-LOGO
Home News blog-detail-01.html
ਪੰਜਾਬ

ਬੇਅਦਬੀ ਮਾਮਲਾ: ਦਮਦਮਾ ਸਾਹਿਬ ਦੇ ਜੱਥੇਦਾਰ ਵਲੋਂ ਪੁਲੀਸ ਨੂੰ ਅਲਟੀਮੇਟਮ

by Admin - 2026-01-23 23:43:52 0 Views 0 Comment
IMG
ਮਹਿਲ ਕਲਾਂ ਹਲਕਾ ਮਹਿਲ ਕਲਾਂ ਦੇ ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਨੇ ਤਿੱਖਾ ਐਕਸ਼ਨ ਲਿਆ ਗਿਆ ਹੈ। ਜੱਥੇਦਾਰ ਬਾਬਾ ਟੇਕ ਸਿੰਘ ਧਨੌਲਾ ਅੱਜ ਪਿੰਡ ਠੀਕਰੀਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਚਾਇਤ ਅਤੇ ਨਗਰ ਦੇ ਮੋਹਤਵਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਲਈ। ਇਸ ਉਪਰੰਤ ਉਨ੍ਹਾਂ ਬਰਨਾਲਾ ਪੁਲੀਸ ਪ੍ਰਸ਼ਾਸਨ ਨੂੰ 2 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੱਥੇਦਾਰ ਧਨੌਲਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਦੀ ਘਟਨਾ ਦੇ ਮੁੱਖ ਸਾਜਿਸ਼ਕਰਤਾ ਨੂੰ ਸਾਹਮਣੇ ਲਿਆਉਣ ਲਈ ਪੁਲੀਸ ਨੂੰ ਦੋ ਦਿਨ ਦਾ ਸਮਾਂ ਦਿੱਤਾ ਹੈ। ਜੇਕਰ ਦੋ ਦਿਨਾਂ ਦੇ ਅੰਦਰ ਬੇਅਦਬੀ ਦੇ ਮੁੱਖ ਦੋਸ਼ੀ ਸਾਹਮਣੇ ਨਾ ਲਿਆਂਦੇ ਗਏ ਤਾਂ ਉਹ ਸਿੱਖ ਸੰਗਤਾਂ ਨਾਲ ਬੈਠਕ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕਰਨਗੇ।

Leave a Comment

Your email address will not be published. Required fields are marked *