IMG-LOGO
Home News India-vs-New-Zealand-2nd-T20:-ਭਾਰਤ-ਨੇ-ਨਿਊਜ਼ੀਲੈਂਡ-ਨੂੰ-ਸੱਤ-ਵਿਕਟਾਂ-ਨਾਲ-ਹਰਾਇਆ
ਖੇਡ

India vs New Zealand 2nd T20: ਭਾਰਤ ਨੇ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ

by Admin - 2026-01-23 23:56:50 0 Views 0 Comment
IMG
ਦੋਵੇਂ ਸਲਾਮੀ ਬੱਲੇਬਾਜ਼ਾਂ ਦੇ ਪੈਵੇਲੀਅਨ ਪਰਤਣ ਤੋਂ ਬਾਅਦ ਇਸ਼ਾਨ ਕਿਸ਼ਨ ਤੇ ਸੂਰਿਆ ਕੁਮਾਰ ਯਾਦਵ ਦੀ ਤੂਫਾਨੀ ਪਾਰੀ ਕਾਰਨ ਜਿੱਤਿਆ ਭਾਰਤ ਰਾਏਪੁਰ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਟੀ-20 ਲੜੀ ਦਾ ਦੂਜਾ ਮੈਚ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਸਟੇਡੀਅਮ ਵਿਚ ਖੇਡਿਆ ਗਿਆ। ਨਿਊਜ਼ੀਲੈਂਡ ਨੇ ਭਾਰਤ ਨੂੰ ਦੂਜੇ ਟੀ-20 ਮੈਚ ਵਿਚ ਜਿੱਤਣ ਲਈ 209 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ ਨਿਰਧਾਰਤ ਵੀਹ ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 208 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਭਾਰਤ ਨੇ ਤਿੰਨ ਵਿਕਟਾਂ ਦੇ ਨੁਕਸਾਨ ਨਾਲ 15.2 ਓਵਰਾਂ ਵਿਚ 209 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਦੇ 209 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੀ ਸ਼ੁਰੂਆਤ ਖਰਾਬ ਰਹੀ। ਇਸ ਦੇ ਦੋਵੇਂ ਸਲਾਮੀ ਬੱਲੇਬਾਜ਼ ਜਲਦੀ ਆਊਟ ਹੋ ਗਏ। ਭਾਰਤ ਦਾ ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਇਸ ਮੈਚ ਵਿਚ ਨਹੀਂ ਚੱਲਿਆ ਤੇ ਪਹਿਲੀ ਹੀ ਗੇਂਦ ਵਿਚ ਸਿਫਰ ’ਤੇ ਆਊਟ ਹੋ ਗਿਆ ਜਦਕਿ ਸੰਜੂ ਸੈਮਸਨ ਪੰਜ ਗੇਂਦਾਂ ਵਿਚ ਛੇ ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਇਸ਼ਾਨ ਕਿਸ਼ਨ ਨੇ ਤੂਫਾਨੀ ਪਾਰੀ ਖੇਡੀ ਤੇ 32 ਗੇਂਦਾਂ ਵਿਚ 76 ਦੌੜਾਂ ਬਣਾ ਕੇ ਆਊਟ ਹੋਇਆ। ਉਸ ਨੇ 11 ਚੌਕੇ ਤੇ ਚਾਰ ਛੱਕੇ ਜੜੇ। ਭਾਰਤ ਦੀਆਂ ਪਹਿਲੀਆਂ ਦੋ ਵਿਕਟਾਂ ਭਾਵੇਂ ਜਲਦੀ ਡਿੱਗ ਗਈਆਂ ਪਰ ਇਸ ਤੋਂ ਬਾਅਦ ਭਾਰਤੀ ਬੱਲੇਬਾਜ਼ ਸੰਭਲ ਕੇ ਖੇਡੇ ਤੇ ਤੇਜ਼ੀ ਨਾਲ ਦੌੜਾਂ ਵੀ ਬਣਾਈਆਂ। ਦੋਵੇਂ ਸਲਾਮੀ ਬੱਲੇਬਾਜ਼ਾਂ ਦੇ ਪੈਵੇਲੀਅਨ ਪਰਤਣ ਤੋਂ ਬਾਅਦ ਇਸ਼ਾਨ ਕਿਸ਼ਨ ਤੇ ਸੂਰਿਆ ਕੁਮਾਰ ਯਾਦਵ ਨੇ ਤੂਫਾਨੀ ਪਾਰੀ ਖੇਡੀ। ਇਸ਼ਾਨ ਦੇ ਆਊਟ ਹੋਣ ਤੋਂ ਬਾਅਦ ਵੀ ਭਾਰਤੀ ਖਿਡਾਰੀਆਂ ਦੇ ਹੌਸਲੇ ਪਸਤ ਨਾ ਹੋਏ ਤੇ ਸੂਰਿਆ ਕੁਮਾਰ ਯਾਦਵ ਨੇ ਕਪਤਾਨੀ ਪਾਰੀ ਖੇਡੀ। ਉਸ ਨੇ 37 ਗੇਂਦਾਂ ਵਿਚ 82 ਦੌੜਾਂ ਬਣਾਈਆਂ ਤੇ ਨੌਂ ਚੌਕੇ ਤੇ ਚਾਰ ਛੱਕੇ ਜੜੇ। ਦੂਜੇ ਪਾਸੇ ਸ਼ਿਵਮ ਦੂਬੇ ਨੇ ਵੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ 18 ਗੇਂਦਾਂ ਵਿਚ36 ਦੌੜਾਂ ਬਣਾਈਆਂ। ਉਸ ਨੇ ਇਕ ਚੌਕਾ ਤੇ ਤਿੰਨ ਛੱਕੇ ਜੜੇ। ਭਾਰਤ ਦੇ ਇਨ੍ਹਾਂ ਬੱਲੇਬਾਜ਼ਾਂ ਨੇ ਸਲਾਮੀ ਬੱਲੇਬਾਜ਼ਾਂ ਦੇ ਆਊਟ ਹੋਣ ਤੋਂ ਬਾਅਦ ਵੀ ਬਿਨਾਂ ਕਿਸੇ ਦਬਾਅ ਦੇ ਹਮਲਾਵਰ ਪਾਰੀ ਖੇਡੀ। ਇਸ ਮੈਚ ਵਿਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਮੈਚ ਤੋਂ ਪਹਿਲਾਂ ਕਿਹਾ ਕਿ ਭਾਰਤੀ ਟੀਮ ਨੇ ਦੋ ਬਦਲਾਅ ਕੀਤੇ ਹਨ। ਇਸ ਮੈਚ ਵਿਚ ਜਸਪ੍ਰੀਤ ਬੁਮਰਾਹ ਨੂੰ ਆਰਾਮ ਦਿੱਤਾ ਗਿਆ ਹੈ ਜਦਕਿ ਅਕਸ਼ਰ ਪਟੇਲ ਸੱਟ ਲੱਗਣ ਕਾਰਨ ਨਹੀਂ ਖੇਡ ਰਿਹਾ। ਇਸ ਮੈਚ ਵਿਚ ਹਰਸ਼ਿਤ ਰਾਣਾ ਤੇ ਕੁਲਦੀਪ ਯਾਦਵ ਨੂੰ ਮੌਕਾ ਦਿੱਤਾ ਗਿਆ ਹੈ। ਟੀਮਾਂ: ਨਿਊਜ਼ੀਲੈਂਡ: ਡੇਵੋਨ ਕੋਨਵੇਅ, ਟਿਮ ਸੇਫਰਟ (ਵਿਕਟਕੀਪਰ), ਰਚਿਨ ਰਾਵਿੰਦਰਾ, ਗਲੈਨ ਫਿਲਿਪਸ, ਮਾਰਕ ਚੈਪਮੈਨ, ਡੇਰਿਲ ਮਿਚੇਲ, ਮਿਸ਼ੇਲ ਸੈਂਟਨਰ (ਕਪਤਾਨ), ਜ਼ਕਰੀ ਫੁਲਕੇਸ, ਮੈਟ ਹੈਨਰੀ, ਈਸ਼ ਸੋਢੀ, ਜੈਕਬ ਡਫੀ ਭਾਰਤ: ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਇਸ਼ਾਨ ਕਿਸ਼ਨ, ਸੂਰਿਆ ਕੁਮਾਰ ਯਾਦਵ (ਕਪਤਾਨ), ਹਾਰਦਿਕ ਪਾਂਡਿਆ, ਸ਼ਿਵਮ ਦੂਬੇ, ਰਿੰਕੂ ਸਿੰਘ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ।

Leave a Comment

Your email address will not be published. Required fields are marked *