IMG-LOGO
Home News ਮੁੱਖ-ਸਕੱਤਰ-ਅਤੇ-ਡੀਜੀਪੀ-ਵੱਲੋਂ-ਸੰਬੋਧਨ-ਕੀਤੇ-ਜਾਣ-’ਤੇ-ਵਿਵਾਦ
ਪੰਜਾਬ

ਮੁੱਖ ਸਕੱਤਰ ਅਤੇ ਡੀਜੀਪੀ ਵੱਲੋਂ ਸੰਬੋਧਨ ਕੀਤੇ ਜਾਣ ’ਤੇ ਵਿਵਾਦ

by Admin - 2026-02-17 00:00:30 0 Views 0 Comment
IMG
ਵਿਰੋਧੀਆਂ ਨੇ ਚੁੱਕੇ ਸਵਾਲ: SAD ਵੱਲੋਂ ਰਾਜਪਾਲ ਤੋਂ ਜਾਂਚ ਦੀ ਮੰਗ ਚੰਡੀਗੜ੍ਹ ਪੰਜਾਬ ਮੁੱਖ ਸਕੱਤਰ ਅਤੇ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਮੋਗਾ ਜ਼ਿਲ੍ਹੇ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ‘ਯੁੱਧ ਨਸ਼ਿਆਂ ਵਿਰੁੱਧ’ ਇੱਕ ‘ਮਹਾਰੈਲੀ’ ਨੂੰ ਸੰਬੋਧਨ ਕੀਤੇ ਜਾਣ ਤੋਂ ਬਾਅਦ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਸ਼ਾਇਦ ਪਹਿਲੀ ਵਾਰ ਹੈ ਜਦੋਂ ਸੀਨੀਅਰ ਨੌਕਰਸ਼ਾਹ ਅਤੇ ਪੁਲੀਸ ਅਧਿਕਾਰੀਆਂ ਨੇ ਅਜਿਹੀ ਰੈਲੀ ਨੂੰ ਸੰਬੋਧਨ ਕੀਤਾ ਹੈ। ਇਹ ਸਮਾਗਮ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਮੋਗਾ ਨੇੜੇ ਪਿੰਡ ਕਿੱਲੀ ਚਾਹਲ ਵਿੱਚ ਕੀਤਾ ਗਿਆ ਸੀ ਅਤੇ ਇਸ ਵਿੱਚ ‘ਆਪ’ ਦੇ ਕੌਮੀਂ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ ਸੀਨੀਅਰ ਪਾਰਟੀ ਨੇਤਾ ਸ਼ਾਮਲ ਹੋਏ ਸਨ। ਸੂਬਾ ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ਇਹ ਸਮਾਗਮ ਇੱਕ ਸਰਕਾਰੀ ਸਮਾਗਮ ਸੀ। ਉੱਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੀਨੀਅਰ ਨੌਕਰਸ਼ਾਹਾਂ ਦੀ ਭਾਗੀਦਾਰੀ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਹ ਸਵਾਲ ਕੀਤਾ ਕਿ ਕੀ ਇਹ ਸੇਵਾ ਨਿਯਮਾਂ ਅਤੇ ਆਲ ਇੰਡੀਆ ਸਰਵਿਸਿਜ਼ (ਆਚਰਣ) ਨਿਯਮਾਂ ਦੀ ਉਲੰਘਣਾ ਕਰਦਾ ਹੈ, ਜੋ ਸਿਵਲ ਕਰਮਚਾਰੀਆਂ ਨੂੰ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਜਾਂ ਸਮਰਥਨ ਕਰਨ ਤੋਂ ਰੋਕਦੇ ਹਨ।

Leave a Comment

Your email address will not be published. Required fields are marked *