IMG-LOGO
Home News blog-detail-01.html
ਪੰਜਾਬ

ਬੇਅਦਬੀ ਵਿਰੋਧੀ ਕਾਨੂੰਨ ਦੀ ਮੰਗ ਨੂੰ ਲੈ ਕੇ ਧਰਨਾ

by Admin - 2026-03-18 19:03:36 0 Views 0 Comment
IMG
ਬੇਅਦਬੀ ਕਰਨ ਵਾਲਿਆਂ ਲੲੀ ਮੌਤ ਦੀ ਸਜ਼ਾ ਦੀ ਵਿਵਸਥਾ ਹੋਵੇ: ਗਿਆਨੀ ਹਰਪ੍ਰੀਤ ਸਿੰਘ ਪਟਿਆਲਾ, ‘ਸਰਬ ਧਰਮ ਗ੍ਰੰਥ ਬੇਅਦਬੀ ਰੋਕੂ ਕਾਨੂੰਨ’ ਦੀ ਮੰਗ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਖ਼ਾਲਸਾ ਵੱਲੋਂ ਕਈ ਮਹੀਨਿਆਂ ਤੋਂ ਟਾਵਰ ’ਤੇ ਲਾਏ ਮੋਰਚੇ ਦੇ ਸਮਰਥਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਇਥੇ ਡੀ ਸੀ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਅੰਦਰ ਧਰਮ ਗ੍ਰੰਥਾਂ ਦੀਆਂ ਬੇਅਦਬੀਆਂ ਸਬੰਧੀ ਵਾਪਰ ਰਹੀਆਂ ਘਟਨਾਵਾਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਦੀ ਰੋਕਥਾਮ ਲਈ ਸਰਕਾਰੀ ਪੱਧਰ ’ਤੇ ਢੁਕਵੇਂ ਕਦਮ ਨਾ ਚੁੱਕੇ ਜਾਣ ’ਤੇ ਅਫਸੋਸ ਜਤਾਇਆ। ਗੁਰੂ ਗ੍ਰੰਥ ਸਾਹਿਬ ਦੀ ਸਰਬਉੱਚਤਾ ਬਰਕਰਾਰ ਰੱਖਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦੇ ਕਾਨੂੰਨ ਦੀ ਵਿਵਸਥਾ ਕਰਨ ਦੀ ਮੰਗ ਕੀਤੀ। ਧਰਨੇ ਦੇ ਮੁੱਖ ਪ੍ਰਬੰਧਕ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਚੋਣਾਂ ਤੋਂ ਪਹਿਲਾਂ ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਵਾਅਦੇ ਕਰਨ ਵਾਲੀ ‘ਆਪ’ ਸਰਕਾਰ ਵੀ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਜਿਹਾ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਮੁਕੰਮਲ ਹੋਏ ਇਸ ਸਰਕਾਰ ਦੇ ਆਖਰੀ ਬਜਟ ਸੈਸ਼ਨ ਦੌਰਾਨ ਵੀ ਇਸ ਸੰਵੇਦਨਸ਼ੀਲ ਮਾਮਲੇ ’ਤੇ ਸਰਕਾਰ ਨੇ ਉੱਕਾ ਹੀ ਕੋਈ ਟਿੱਪਣੀ ਨਹੀਂ ਕੀਤੀ। ਅਜਿਹੇ ਕਾਨੂੰਨ ਦੀ ਮੰਗ ਨੂੰ ਲੈ ਕੇ ਕਈ ਮਹੀਨਿਆਂ ਤੋਂ ਟਾਵਰ ’ਤੇ ਮੋਰਚਾ ਲਾ ਕੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੇ ਸਿਦਕ ਨੂੰ ਸਿਜਦਾ ਕਰਦਿਆਂ ਰੱਖੜਾ ਨੇ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਵੀ ਕੀਤੀ। ਇਸ ਮੌਕੇ ਗੁਰਜੀਤ ਸਿੰਘ ਖ਼ਾਲਸਾ ਦੇ ਮਾਤਾ ਪਰਮਜੀਤ ਕੌਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਇਕਬਾਲ ਸਿੰਘ ਝੂੰਦਾ, ਕਰਨੈਲ ਸਿੰਘ ਪੰਜੋਲੀ, ਸਤਵਿੰਦਰ ਸਿੰਘ ਟੌਹੜਾ, ਕਰਨ ਸਿੰਘ, ਹਰਿੰਦਰਪਾਲ ਸਿੰਘ ਟੌਹੜਾ, ਰਣਜੀਤ ਸਿੰਘ ਢੀਂਡਸਾ, ਹਰੀ ਸਿੰਘ, ਜਗਜੀਤ ਕੋਹਲੀ, ਸੁਖਵਿੰਦਰ ਰਾਜਲਾ, ਜਸਪਾਲ ਕਲਿਆਣ, ਨਛੱਤਰ ਭਾਨਰਾ, ਮਲਕੀਤ ਡਕਾਲਾ, ਬਲਦੇਵ ਸਿੰਘ ਬਠੋਈ, ਰਵਿੰਦਰ ਵਿੰਦਾ, ਇੰਦਰਜੀਤ ਰੱਖੜਾ, ਗੁਰਵਿੰਦਰ ਸ਼ਕਤੀਮਾਨ ਤੇ ਰਣਧੀਰ ਧਾਲੀਵਾਲ ਆਦਿ ਵੀ ਮੌਜੂਦ ਸਨ।

Leave a Comment

Your email address will not be published. Required fields are marked *