IMG-LOGO
Home News blog-detail-01.html
ਦੇਸ਼

ਰਾਹੁਲ ਤੇ ਪ੍ਰਿਯੰਕਾ ਵੱਲੋਂ ਗਡਕਰੀ ਨਾਲ ਮੁਲਾਕਾਤ

by Admin - 2026-03-18 19:05:48 0 Views 0 Comment
IMG
ਨਵੇਂ ਮਾਪਦੰਡਾਂ ਅਤੇ ਬਹੁਤ ਜ਼ਿਆਦਾ ਫੀਸਾਂ ਕਾਰਨ ਕਈ ਛੋਟੇ ਨਿਰਮਾਤਾ ਕਾਰੋਬਾਰ ਤੋਂ ਬਾਹਰ ਹੋਣ ਦੀ ਸ਼ਿਕਾਇਤ ਕੀਤੀ ਨਵੀਂ ਦਿੱਲੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਰਾਜਸਥਾਨ ਦੇ ਛੋਟੇ ਟਰੱਕ ਅਤੇ ਬੱਸ ਬਾਡੀ ਬਿਲਡਰਾਂ ਦਾ ਵਫ਼ਦ ਵੀ ਮੌਜੂਦ ਸੀ। ਵਫ਼ਦ ਨੇ ਸ਼ਿਕਾਇਤ ਕੀਤੀ ਕਿ ਸਰਕਾਰ ਦੇ ਨਵੇਂ ਮਾਪਦੰਡਾਂ ਅਤੇ ਬਹੁਤ ਜ਼ਿਆਦਾ ਫੀਸਾਂ ਕਾਰਨ ਕਈ ਛੋਟੇ ਨਿਰਮਾਤਾ ਕਾਰੋਬਾਰ ਤੋਂ ਬਾਹਰ ਹੋ ਜਾਣਗੇ, ਜਿਸ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਜਾਵੇਗੀ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿਯੰਕਾ ਨੇ ਦੱਸਿਆ ਕਿ ਬਿਲਡਰਾਂ ਨੂੰ ਲਾਇਸੈਂਸ ਲੈਣ ਲਈ ਭਾਰੀ ਖ਼ਰਚਾ ਕਰਨਾ ਪੈਂਦਾ ਹੈ ਅਤੇ ਇਹ ਪ੍ਰਕਿਰਿਆ ਵੀ ਬਹੁਤ ਲੰਬੀ ਹੈ। ਗਡਕਰੀ ਨੇ ਵਫ਼ਦ ਨੂੰ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ। ਗ਼ੌਰਤਲਬ ਹੈ ਕਿ ਗਡਕਰੀ ਨੂੰ ਮਿਲਣ ਤੋਂ ਪਹਿਲਾਂ ਵਫ਼ਦ ਨੇ ਰਾਹੁਲ ਗਾਂਧੀ ਅੱਗੇ ਆਪਣੀਆਂ ਮੁਸ਼ਕਲਾਂ ਰੱਖੀਆਂ ਸਨ।

Leave a Comment

Your email address will not be published. Required fields are marked *