IMG-LOGO
Home News index.html
ਪੰਜਾਬ

ਇਸਤਰੀ ਵਿੰਗ ਦੀ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਸਮਰਪਣ ਭਾਵਨਾ ਨਾਲ ਨਿਭਾਵਾਂਗੀ-ਬੀਬੀ ਜਗੀਰ ਕੌਰ

by Admin - 2026-04-11 22:04:11 0 Views 0 Comment
IMG
ਬੇਗੋਵਾਲ (ਕਪੂਰਥਲਾ) -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਬਣਾਇਆ ਜਾਣ ਵਾਲਾ ਨਵਾਂ ਕਾਨੂੰਨ ਇਸ ਮਸਲੇ ਦਾ ਕੋਈ ਸਥਾਈ ਹੱਲ ਨਹੀਂ, ਕਿਉਂਕਿ ਇਸ ਤੋਂ ਪਹਿਲਾਂ ਵੀ ਸਾਲ 2008 ਤੇ ਸਾਲ 2018 ਵਿਚ ਪੰਜਾਬ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਬਣਾਏ ਜਾ ਚੁੱਕੇ ਹਨ | ਇਹ ਗੱਲ ਬੀਬੀ ਜਗੀਰ ਕੌਰ ਨਵਨਿਯੁਕਤ ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ (ਪੁਨਰ ਸੁਰਜੀਤ) ਨੇ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੁੱਝ ਨਹੀਂ ਕੀਤਾ | ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਮਾਮਲਿਆਂ ਦੀ ਠੀਕ ਢੰਗ ਨਾਲ ਪੈਰਵਾਈ ਨਾ ਕੀਤੇ ਜਾਣ ਕਾਰਨ ਇਨ੍ਹਾਂ ਘਟਨਾਵਾਂ ਵਿਚ ਸ਼ਾਮਿਲ ਦੋਸ਼ੀਆਂ ਵਿਚੋਂ ਅਜੇ ਤੱਕ ਕਿਸੇ ਨੂੰ ਵੀ ਸਜ਼ਾ ਨਹੀਂ ਮਿਲੀ | ਉਨ੍ਹਾਂ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਦਾ ਖਰੜਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਵਲੋਂ ਮੰਗੇ ਜਾਣ ਦਾ ਸਮਰਥਨ ਕੀਤਾ ਤੇ ਕਿਹਾ ਕਿ ਸਰਕਾਰ ਨੂੰ ਇਸ ਬਿੱਲ ਦਾ ਖਰੜਾ ਸ਼ੋ੍ਰਮਣੀ ਕਮੇਟੀ ਨੂੰ ਸੌਂਪਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਉਨ੍ਹਾਂ ਨੂੰ ਇਸਤਰੀ ਵਿੰਗ ਦਾ ਪ੍ਰਧਾਨ ਬਣਾ ਕੇ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਮੈਂ ਖਿੜੇ ਮੱਥੇ ਪ੍ਰਵਾਨ ਕਰਕੇ ਉਸਨੂੰ ਸਮਰਪਣ ਦੀ ਭਾਵਨਾ ਨਾਲ ਨਿਭਾਵਾਂਗੀ ਤੇ ਇਸਤਰੀ ਵਿੰਗ ਨੂੰ ਪੰਜਾਬ ਵਿਚ ਮਜ਼ਬੂਤ ਕੀਤਾ ਜਾਵੇਗਾ | ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਆਪਣੀਆਂ ਗਲਤੀਆਂ ਮੰਨਣ ਉਪਰੰਤ ਧਾਰਮਿਕ ਸਜ਼ਾ ਭੁਗਤਣ ਤੋਂ ਬਾਅਦ ਵੀ ਹੁਣ ਸਟੇਜਾਂ 'ਤੇ ਉਸ ਫ਼ੈਸਲੇ ਤੋਂ ਮੁਨਕਰ ਹੋਇਆ ਜਾ ਰਿਹਾ ਹੈ ਜੋ ਕਿ ਸਰਾਸਰ ਗਲਤ ਤੇ ਸਿੱਖੀ ਸਿਧਾਂਤਾਂ ਦੇ ਉਲਟ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀਆਂ ਦਾ ਇਨਸਾਫ਼ ਦਿਵਾਉਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਅਜੇ ਤੱਕ ਬਹਿਬਲ ਕਲਾਂ ਤੇ ਬਰਗਾੜੀ ਦੇ ਮਾਮਲਿਆਂ ਵਿਚ ਕੋਈ ਇਨਸਾਫ਼ ਨਹੀਂ ਮਿਲਿਆ | ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਰੋਜ਼ਾਨਾ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ |

Leave a Comment

Your email address will not be published. Required fields are marked *