IMG-LOGO
Home News ਜਾਗਤ-ਜੋਤ-ਸ੍ਰੀ-ਗੁਰੂ-ਗ੍ਰੰਥ-ਸਾਹਿਬ-ਸਤਿਕਾਰ-ਕਾਨੂੰਨ-ਲਾਗੂ-ਕਰਨਾ-ਸ਼ਲਾਘਾਯੋਗ-:-ਸਿੱਖ-ਸਦਭਾਵਨਾ-ਦਲ
ਪੰਜਾਬ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਲਾਗੂ ਕਰਨਾ ਸ਼ਲਾਘਾਯੋਗ : ਸਿੱਖ ਸਦਭਾਵਨਾ ਦਲ

by Admin - 2026-04-27 22:13:55 0 Views 0 Comment
IMG
ਚੰਡੀਗੜ੍ਹ -ਪੰਜਾਬ ਸਰਕਾਰ ਨੇ ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਰਾਹੀਂ ਦੋਸ਼ੀਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕੀਤਾ ਹੈ ਤੇ ਇਸ ਸਬੰਧੀ ਬਣਾਇਆ ਕਾਨੂੰਨ ਲਾਗੂ ਕਰਨਾ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਕੰਮ ਹੈ, ਜਿਸ ਨਾਲ ਸਿੱਖ ਸੰਗਤਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਅੱਜ ਸਿੱਖ ਸਦਭਾਵਨਾ ਦਲ ਦੇ ਪ੍ਰਮੁੱਖ ਅਤੇ ਸਾਬਕਾ ਰਾਗੀ ਹਰਮਿੰਦਰ ਸਿੰਘ ਅੰਮਿ੍ਤਸਰ, ਭਾਈ ਬਲਦੇਵ ਸਿੰਘ ਵਡਾਲਾ ਨੇ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਭਾਈ ਬਲਦੇਵ ਸਿੰਘ ਵਡਾਲਾ ਨੇ ਦੱਸਿਆ ਕਿ ਹੁਣ ਤੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ 500 ਤੋਂ ਜ਼ਿਆਦਾ ਕੋਝੀਆਂ ਹਰਕਤਾਂ ਕੀਤੀਆਂ ਗਈਆਂ ਹਨ ਤੇ ਕਥਿਤ ਦੋਸ਼ੀ ਵਿਅਕਤੀ ਕਾਨੂੰਨ ਦੀਆਂ ਕਮਜ਼ੋਰੀਆਂ ਕਾਰਨ ਸਜ਼ਾ ਤੋਂ ਬਚ ਜਾਂਦੇ ਸਨ | ਇਸ ਲਈ ਸਿੱਖ ਸੰਗਤਾਂ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਲੰਮੇ ਸਮੇਂ ਤੋਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੀਆਂ ਸਨ ਤੇ ਇਸ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਯਤਨ ਕੀਤੇ ਹਨ | ਭਾਈ ਵਡਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਪਹਿਲਾਂ ਬਣੇ ਕਾਨੂੰਨ ਵਿਚ ਸੋਧ ਕੀਤੀ ਗਈ ਹੈ, ਨਾ ਕਿ ਬੇਅਦਬੀਆਂ ਖਿਲਾਫ਼ ਕੋਈ ਨਵਾਂ ਕਾਨੂੰਨ ਬਣਾਇਆ ਗਿਆ ਹੈ | ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਨੂੰ ਸਾਧਾਰਨ ਰੂਪ ਵਿਚ ਸਤਿਕਾਰ ਕਾਨੂੰਨ ਸੱਦਿਆ ਜਾਵੇ | ਭਾਈ ਵਡਾਲਾ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਨੇ ਐਡਵੋਕੇਟ ਪਰਮਜੀਤ ਸਿੰਘ ਦਿੱਲੀ, ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ, ਭਾਈ ਸੁਖਜੀਤ ਸਿੰਘ ਖੋਸਾ ਅਤੇ ਕਿਸਾਨ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਸਨ, ਇਸ ਲਈ ਸਿੱਖ ਸਦਭਾਵਨਾ ਦਲ ਦੇ ਪ੍ਰਮੁੱਖ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਐਡਵੋਕੇਟ ਪਰਮਜੀਤ ਸਿੰਘ ਦਿੱਲੀ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਮੁੱਖ ਭਾਈ ਸੁਖਜੀਤ ਸਿੰਘ ਖੋਸਾ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਸਨਮਾਨਿਤ ਚਿੰਨ੍ਹ ਅਤੇ ਸ਼ਾਲਾਂ ਦੇ ਕੇ ਸਨਮਾਨਿਤ ਕੀਤਾ ਗਿਆ |

Leave a Comment

Your email address will not be published. Required fields are marked *