IMG-LOGO
Home News Bathinda-Accident:-ਅਮਰਨਾਥ-ਯਾਤਰਾ-’ਤੇ-ਜਾ-ਰਹੇ-ਚਾਰ-ਸ਼ਰਧਾਲੂਆਂ-ਦੀ-ਮੌਤ,-ਸੱਤ-ਜ਼ਖ਼ਮੀ
ਪੰਜਾਬ

Bathinda Accident: ਅਮਰਨਾਥ ਯਾਤਰਾ ’ਤੇ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ, ਸੱਤ ਜ਼ਖ਼ਮੀ

by Admin - 2026-06-30 21:49:46 0 Views 0 Comment
IMG
ਬਠਿੰਡਾ, ਬਠਿੰਡਾ-ਡੱਬਵਾਲੀ ਕੌਮੀ ਰਾਜਮਾਰਗ 'ਤੇ ਪਿੰਡ ਗੁਰੂਸਰ ਸੈਣੇਵਾਲਾ ਨੇੜੇ ਅੱਜ ਤੜਕੇ ਕਰੀਬ 5:30 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਤੋਂ ਆ ਰਹੇ ਸ਼ਰਧਾਲੂਆਂ ਨਾਲ ਭਰਿਆ ਇੱਕ ਮੈਟਾਡੋਰ (ਟੈਂਪੂ ਟਰੈਵਲਰ) ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਮੈਟਾਡੋਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿੱਚ ਚਾਰ ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸੱਤ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮੁੱਢਲੀ ਜਾਣਕਾਰੀ ਅਨੁਸਾਰ ਮੈਟਾਡੋਰ ਵਿੱਚ ਸਵਾਰ ਸ਼ਰਧਾਲੂ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਸ ਤੋਂ ਬਾਅਦ ਸ੍ਰੀ ਅਮਰਨਾਥ ਯਾਤਰਾ ਲਈ ਰਵਾਨਾ ਹੋਏ ਸਨ। ਜਦੋਂ ਉਨ੍ਹਾਂ ਦਾ ਵਾਹਨ ਗੁਰੂਸਰ ਸੈਣੇਵਾਲਾ ਨੇੜੇ ਪਹੁੰਚਿਆ ਤਾਂ ਅਗਿਆਤ ਕਾਰਨਾਂ ਕਰਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੀਆਂ ਟੀਮਾਂ, ਪੁਲੀਸ ਅਤੇ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ। ਬਚਾਅ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਮੈਟਾਡੋਰ(ਟੈਂਪੂ ਟਰੈਵਲਰ) ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜਿਆ ਗਿਆ, ਜਦਕਿ ਸਾਰੇ ਸੱਤ ਜ਼ਖ਼ਮੀਆਂ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਕਰਨ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੀ ਕਾਰਵਾਈ ਜਾਰੀ ਹੈ। ਇਸ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

Leave a Comment

Your email address will not be published. Required fields are marked *