IMG-LOGO
Home News blog-detail-01.html
ਪੰਜਾਬ

Sant Kabir ਦਾ ਸਮਾਨਤਾ ਦਾ ਸੰਦੇਸ਼ ਹਮੇਸ਼ਾ ਸੇਧ ਦਿੰਦਾ ਰਹੇਗਾ: Mohinder Bhagat

by Admin - 2026-06-30 21:51:37 0 Views 0 Comment
IMG
ਪ੍ਰਕਾਸ਼ ਉਤਸਵ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸੰਤ ਕਬੀਰ ਦਾ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਹਮੇਸ਼ਾ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ। ਸਤਿਗੁਰੂ ਕਬੀਰ ਮਹਾਰਾਜ ਦੇ 628ਵੇਂ ਪ੍ਰਕਾਸ਼ ਉਤਸਵ ਮੌਕੇ ਪੰਜਾਬ ਸਰਕਾਰ ਵੱਲੋਂ ਭਾਰਗਵ ਨਗਰ ਦੇ ਸੰਤ ਕਬੀਰ ਮੁੱਖ ਮੰਦਰ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਨੇ ਆਪਣਾ ਜੀਵਨ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਅਤੇ ਸੱਚ, ਦਇਆ, ਵਿਸ਼ਵ ਭਾਈਚਾਰੇ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਆਦਰਸ਼ਾਂ ਨੂੰ ਫੈਲਾਉਣ ਲਈ ਸਮਰਪਿਤ ਕਰ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਦੀ ਪਵਿੱਤਰ ਬਾਣੀ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ, ਲੋਕਾਂ ਨੂੰ ਜਾਤ, ਨਸਲ ਅਤੇ ਧਰਮ ਦੀਆਂ ਵਲਗਣਾਂ ਤੋਂ ਉੱਪਰ ਉਠਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਮਾਜ ਨੂੰ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਤੇ ਸਮਾਵੇਸ਼ੀ ਸਮਾਜਿਕ ਵਿਵਸਥਾ ਬਣਾਉਣ ਲਈ ਸੰਤ ਕਬੀਰ ਦੇ ਸਮਾਨਤਾ ਅਤੇ ਆਪਸੀ ਸਤਿਕਾਰ ਦੇ ਫਲਸਫੇ ਨੂੰ ਅਪਣਾਉਣਾ ਚਾਹੀਦਾ ਹੈ। ਮੰਤਰੀ ਨੇ ਮੰਦਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 40 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਬੀਰ ਪੰਥੀ ਭਲਾਈ ਬੋਰਡ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਪੰਜਾਬੀ ਗਾਇਕ ਕਲੇਰ ਕੰਠ ਅਤੇ ਹੋਰ ਕਲਾਕਾਰਾਂ ਨੇ ਸੰਤ ਕਬੀਰ ਮਹਾਰਾਜ ਦੀ ਉਸਤਤ ਵਿੱਚ ਗੀਤ ਗਾਏ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ, ਐੱਸ ਡੀ ਐੱਮ ਸ਼ਾਇਰੀ ਮਲਹੋਤਰਾ, ਅਚਾਰੀਆ ਜਗਦੀਸ਼ ਦਾਸ, ਪਾਠੀ ਰਾਮ ਲਾਲ, ਕੌਂਸਲਰ ਰਾਜੀਵ ਟਿੱਕਾ, ਕੌਂਸਲਰ ਨਰੇਸ਼ ਭਗਤ, ਸਤਿਗੁਰੂ ਕਬੀਰ ਸਭਾ ਭਾਰਗਵ ਨਗਰ ਦੇ ਚੇਅਰਮੈਨ ਸਤੀਸ਼ ਭਗਤ ਬਿੱਲਾ, ਪ੍ਰਧਾਨ ਰਾਕੇਸ਼ ਕੁਮਾਰ ਭਗਤ, ਮੀਤ ਪ੍ਰਧਾਨ ਰਵੀ ਕੁਮਾਰ, ਖਜ਼ਾਨਚੀ ਦੁਸ਼ਯੰਤ ਭਗਤ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਮੌਜੂਦ ਸਨ।

Leave a Comment

Your email address will not be published. Required fields are marked *