IMG-LOGO
Home News ਕੈਪਟਨ ਨੇ ਕਿਸਾਨਾਂ ਨੂੰ ਟਵੀਟ ਕਰ ਦਿੱਤੀਆਂ ਵਧਾਈਆਂ, ਕਿਹਾ ‘ਮੈਨੂੰ ਯਕੀਨ, ਸਾਡੇ ਕਿਸਾਨ ਛੇਤੀ ਵਾਪਸ ਪਰਤ ਆਉਣਗੇ’
ਪੰਜਾਬ

ਕੈਪਟਨ ਨੇ ਕਿਸਾਨਾਂ ਨੂੰ ਟਵੀਟ ਕਰ ਦਿੱਤੀਆਂ ਵਧਾਈਆਂ, ਕਿਹਾ ‘ਮੈਨੂੰ ਯਕੀਨ, ਸਾਡੇ ਕਿਸਾਨ ਛੇਤੀ ਵਾਪਸ ਪਰਤ ਆਉਣਗੇ’

by Admin - 2021-11-24 07:43:30 0 Views 0 Comment
IMG
ਚੰਡੀਗੜ੍ਹ - ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਇਸ ਸਬੰਧ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਟਵੀਟ ਕੀਤਾ ਗਿਆ ਹੈ, ਜਿਸ ’ਚ ਉਨ੍ਹਾਂ ਨੇ ਖੇਤੀ ਕਾਨੂੰਨ ਰੱਦ ਹੋਣ ’ਤੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਟਵੀਟ ’ਚ ਲਿਖਿਆ ਕਿ ‘ਕਿਸਾਨਾਂ ਨੂੰ ਵਧਾਈਆਂ। ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਮੈਨੂੰ ਯਕੀਨ ਹੈ ਕਿ ਸਾਡੇ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਸਮੇਤ ਵਾਪਸ ਪਰਤ ਆਉਣਗੇ। ਦੱਸ ਦੇਈਏ ਕਿ ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਪਾਸ ਹੋਣ ਲਈ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰ ਦਿੱਤਾ ਸੀ, ਜਿਨ੍ਹਾਂ ਨੂੰ ਰੱਦ ਕਰਨ ਲਈ ਦੇਸ਼ ਦੇ ਸਾਰੇ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਲੱਗਾ ਕੇ ਬੈਠੇ ਹੋਏ ਹਨ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ। ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 ਨੂੰ ਮਨਜ਼ੂਰੀ ਦਿੱਤੀ ਗਈ ਹੈ।

Leave a Comment

Your email address will not be published. Required fields are marked *