IMG-LOGO
Home News blog-list-01.html
ਪੰਜਾਬ

ਕੇਜਰੀਵਾਲ ਦਾ ਵੱਡਾ ਦਾਅਵਾ, ਕਾਂਗਰਸ ਦੇ 25 ਵਿਧਾਇਕ ਤੇ ਕਈ ਸਾਂਸਦ ਆਪ ਦੇ ਸੰਪਰਕ ਚ

by Admin - 2021-11-24 07:51:29 0 Views 0 Comment
IMG
ਅੰਮ੍ਰਿਤਸਰ: ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਅੱਜ ਅੰਮ੍ਰਿਤਸਰ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਦੇ 25 ਵਿਧਾਇਕ ਅਤੇ 2-3 ਸਾਂਸਦ ਉਨ੍ਹਾਂ ਦੇ ਸੰਪਰਕ ਵਿੱਚ ਹਨ। ਕੇਜਰੀਵਾਲ ਨੇ ਕਿਹਾ ਕਿ ਜੇਕਰ ਦਲ ਬਦਲੀ ਦੀ ਗੱਲ ਹੈ ਤਾਂ ਸਾਡੇ ਤਾਂ 2 ਵਿਧਾਇਕ ਕਾਂਗਰਸ 'ਚ ਗਏ ਹਨ ਪਰ ਮੈਂ ਦਾਅਵਾ ਕਰਦਾ ਹਾਂ ਕਿ ਜੇਕਰ ਅਸੀਂ ਚਾਹੀਏ ਤਾਂ ਸ਼ਾਮ ਤੱਕ 25 ਵਿਧਾਇਕ 'ਆਪ' ਦਾ ਝਾੜੂ ਫੜ੍ਹ ਸਕਦੇ ਹਨ ਪਰ ਅਸੀਂ ਕੂੜਾ ਇਕੱਠਾ ਨਹੀਂ ਕਰਾਂਗੇ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਵੱਡਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਜਨਤਾ ਦੇ ਮੁੱਦੇ ਚੁੱਕਣ ’ਚ ਲੱਗੇ ਹੋਏ ਹਨ, ਜਿਸ ਕਾਰਨ ਕਾਂਗਰਸ ਸਰਕਾਰ ਉਨ੍ਹਾਂ ਨੂੰ ਦਬਾਉਣ ’ਚ ਲੱਗੀ ਹੋਈ ਹੈ। ਪਹਿਲਾਂ ਉਸ ਦੇ ਪਿੱਛੇ ਕੈਪਟਨ ਅਮਰਿੰਦਰ ਸਿੰਘ ਲੱਗੇ ਹੋਏ ਸਨ ਅਤੇ ਹੁਣ ਚੰਨੀ ਲੱਗੇ ਹੋਏ ਹਨ । ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਇਕ ਪਾਸੇ ਰੇਤ ਮਾਫ਼ੀਆ ਅਤੇ ਇਕ ਪਾਸੇ ਕੇਬਲ ਮਾਫ਼ੀਆ ਬੈਠਦਾ ਹੈ। ਚੰਨੀ ਨੇ ਕਿਹਾ ਸੀ ਕਿ ਮੈਂ ਰੇਤ ਮਾਫ਼ੀਆ ਖ਼ਤਮ ਕਰ ਦਿੱਤਾ ਹੈ ਤੇ ਇਸੇ ਤਰ੍ਹਾਂ ਮੁਫ਼ਤ ਬਿਜਲੀ ਦਾ ਐਲਾਨ ਕੀਤਾ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਨਾ ਤਾਂ ਅਜੇ ਤੱਕ ਰੇਤ ਮਾਫ਼ੀਆ ਖ਼ਤਮ ਹੋਇਆ ਤੇ ਨਾ ਹੀ ਕਿਸੇ ਦਾ ਬਿਜਲੀ ਬਿੱਲ ਜ਼ੀਰੋ ਆਇਆ।ਉਨ੍ਹਾਂ ਕਿਹਾ ਕਿ ਇਹ ਕੰਮ ਸਿਰਫ਼ ਕੇਜਰੀਵਾਲ ਕਰ ਸਕਦਾ ਹੈ। ਅੱਜ ਇਥੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 'ਆਪ' ਦੀ ਸਰਕਾਰ ਆਉਣ 'ਤੇ ਅਧਿਆਪਕਾਂ ਲਈ 8 ਗਾਰੰਟੀਆਂ ਦਾ ਵੀ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਂਗੇ ਤੇ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲੈ ਕੇ ਆਵਾਂਗੇ। ਜਿੰਨੇ ਅਧਿਆਪਕ ਆਉਟ ਸੋਰਸ ਜਾਂ ਠੇਕੇ 'ਤੇ ਕੰਮ ਕਰ ਰਹੇ ਨੇ ਸਭ ਨੂੰ ਪੱਕਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਧਿਆਪਕਾਂ ਦਾ ਤਬਾਦਲਾ ਉਨ੍ਹਾਂ ਦੀ ਮਨ ਮਰਜ਼ੀ ਅਨੁਸਾਰ ਘਰ ਦੇ ਨੇੜੇ ਕੀਤਾ ਜਾਵੇਗਾ।ਤਬਦੀਲੀ ਪਾਲਿਸੀ ਪਾਰਦਰਸ਼ੀ ਹੋਵੇਗੀ। ਅਧਿਆਪਕ ਸਿਰਫ਼ ਪੜ੍ਹਾਉਣ ਦਾ ਕੰਮ ਕਰਨਗੇ, ਨਾਨ ਟੀਚਿੰਗ ਦਾ ਸਾਰਾ ਕੰਮ ਵਾਪਸ ਲਿਆ ਜਾਵੇਗਾ।ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਅਧਿਆਪਕਾਂ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਵੱਡੀਆਂ ਸੰਸਥਾਵਾਂ 'ਚ ਸਿਖਲਾਈ ਲਈ ਭੇਜਿਆ ਜਾਵੇਗਾ।ਅਧਿਆਪਕਾਂ ਦੀ ਪਰਮੋਸ਼ਨ ਸਮੇਂ ਅਨੁਸਾਰ ਹੋਵੇਗੀ।ਸਾਰੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੈਸ਼ਲੈੱਸ ਸਿਹਤ ਬੀਮਾ ਕੀਤਾ ਜਾਵੇਗਾ।

Leave a Comment

Your email address will not be published. Required fields are marked *