IMG-LOGO
Home News index.html
ਦੇਸ਼

ਪੀਲੀਭੀਤ ਮਾਮਲਾ: ਸਿਰਸਾ ਵੱਲੋਂ 34 ਮੁਲਾਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰਨ ਦਾ ਸਵਾਗਤ

by Admin - 2022-05-27 23:04:29 0 Views 0 Comment
IMG
ਨਵੀਂ ਦਿੱਲੀ - ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 1991 ਵਿੱਚ ਪੀਲੀਭੀਤ ’ਚ 11 ਬੇਕਸੂਰ ਸਿੱਖਾਂ ਦਾ ਕਤਲ ਕਰਨ ਵਾਲੇ ਉੱਤਰ ਪ੍ਰਦੇਸ਼ ਪੁਲੀਸ ਦੇ 34 ਮੁਲਾਜ਼ਮਾਂ ਦੀਆਂ ਅਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤਾਂ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਨ੍ਹਾਂ ਉੱਤਰ ਪ੍ਰਦੇਸ਼ ਦੇ 34 ਪੁਲੀਸ ਮੁਲਾਜ਼ਮਾਂ ਨੇ ਪੀਲੀਭੀਤ ਵਿਚ ਮੱਥਾ ਟੇਕ ਕੇ ਵਾਪਸ ਪਰਤ ਰਹੇ 11 ਸ਼ਰਧਾਲੂਆਂ, ਜਿਨ੍ਹਾਂ ਵਿਚ ਇਕ ਬੱਚਾ ਵੀ ਸ਼ਾਮਲ ਸੀ, ਨੂੰ ਬੱਸ ਵਿਚੋਂ ਲਾਹ ਕੇ ਕਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਗੁਨਾਹ ਸੀ। ਉਨ੍ਹਾਂ ਕਿਹਾ ਕਿ ਅਲਾਹਾਬਾਦ ਹਾਈ ਕੋਰਟ ਦੇ ਡਬਲ ਬੈਂਚ ਨੇ ਇਹ ਕਹਿ ਕੇ ਜ਼ਮਾਨਤਾਂ ਰੱਦ ਕੀਤੀਆਂ ਹਨ ਕਿ ਇੰਨੇ ਨਿਰਦਈ ਤਰੀਕੇ ਨਾਲ ਕੀਤੇ ਕਤਲਾਂ ਦੇ ਮਾਮਲੇ ਵਿਚ ਜ਼ਮਾਨਤ ਲੈਣਾ ਇਨ੍ਹਾਂ ਦੋਸ਼ੀਆਂ ਦਾ ਹੱਕ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਪੀੜਤਾਂ ਦੇ ਪਰਿਵਾਰਾਂ ਦੇ ਮਨਾਂ ਨੂੰ ਠੰਢ ਪਹੁੰਚੇਗੀ ਜੋ ਇੰਨੇ ਸਮੇਂ ਤੋਂ ਲੰਬੀ ਲੜਾਈ ਲੜ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਕਾਤਲ ਸਾਰੀ ਉਮਰ ਜੇਲ੍ਹਾਂ ਵਿਚ ਸੜਨਗੇ। ਉਨ੍ਹਾਂ ਕਿਹਾ ਕਿ ਅਦਾਲਤ ਦਾ ਜ਼ਮਾਨਤਾਂ ਰੱਦ ਕਰਨ ਦਾ ਫੈਸਲਾ ਸਾਰੇ ਦੇਸ਼ ਵਿਚ ਇਕ ਸੰਦੇਸ਼ ਹੈ ਕਿ ਬੇਰਹਿਮੀ ਨਾਲ ਕੀਤੇ ਗੁਨਾਹਾਂ ਦੇ ਮਾਮਲੇ ਵਿਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।

Leave a Comment

Your email address will not be published. Required fields are marked *