IMG-LOGO
Home News blog-list-01.html
ਪੰਜਾਬ

ਅਮਰੀਕਨ ਸਿੱਖ ਆਗੂ ਵਲੋਂ ਸਰਦਾਰ ਮਾਨ ਲਈ ਡੋਰ ਟੂ ਡੋਰ ਕਪੇਨ

by Admin - 2022-06-22 20:26:27 0 Views 0 Comment
IMG
ਜੇਕਰ ਪੰਜਾਬ ਨੂੰ ਬਚਾਉਣਾ ਤਾ ਸਰਦਾਰ ਮਾਨ ਨੂੰ ਜਿਤਾਉਣਾ ਜ਼ਰੂਰੀ : ਜਥੇਦਾਰ ਤਰਸੇਮ ਸਿੰਘ ਖਾਲਸਾ ਸ਼ਾਹਕੋਟ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ’ਚ ਜਥੇਦਾਰ ਤਰਸੇਮ ਸਿੰਘ ਖਾਲਸਾ ਪ੍ਰਧਾਨ ਕੈਲੀਫੋਰਨੀਆ ਤੇ ਜਥੇਦਾਰ ਸੁਲੱਖਣ ਸਿੰਘ ਨਿਮਾਜੀਪੁਰ ਪ੍ਰਧਾਨ ਹਲਕਾ ਸ਼ਾਹਕੋਟ ਦੀ ਅਗਵਾਈ ’ਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਆਗੂਆਂ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਨੌਜਵਾਨ ਚੋਣ ਪ੍ਰਚਾਰ ਲਈ ਡਟੇ ਹੋਏ ਹਨ। ਜਥੇਦਾਰ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸ੍ਰ. ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਕ ਮੌਕਾ ਸਿਮਰਨਜੀਤ ਸਿੰਘ ਮਾਨ ਨੂੰ ਜ਼ਰੂਰ ਦੇਣ। ਇਸ ਮੌਕੇ ਪਾਰਟੀ ਦੇ ਕਿਸਾਨ ਵਿੰਗ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਹਰਮਨਬੀਰ ਸਿੰਘ ਜੱਬੋਵਾਲ, ਗੁਰਪ੍ਰੀਤ ਸਿੰਘ ਪ੍ਰਤਾਪਪੁਰਾ, ਲਵਪ੍ਰੀਤ ਸਿੰਘ ਪ੍ਰਤਾਪਪੁਰਾ, ਮਨਕੀਰਤ ਸਿੰਘ ਕਾਕੜ ਕਲਾਂ, ਮਨਦੀਪ ਸਿੰਘ, ਮਨਦੀਪ ਸਿੰਘ ਤਲਵੰਡੀ ਭਰੋਂ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਪ੍ਰਧਾਨ, ਹਰਜੀਤ ਸਿੰਘ, ਰਾਜ ਸਿੰਘ ਯੂਥ ਪ੍ਰਧਾਨ, ਦਲਬੀਰ ਸਿੰਘ, ਜਸਪਾਲ ਸਿੰਘ ਸੰਧੂ, ਸੁੱਖ ਸੰਧੂ, ਗੋਪੀ ਸਿੰਘ ਆਦਿ ਹਾਜ਼ਰ ਸਨ।

Leave a Comment

Your email address will not be published. Required fields are marked *