IMG-LOGO
Home News ਗੁਜਰਾਤ ਦੰਗੇ : ਸੁਪਰੀਮ ਕੋਰਟ ਨੇ SIT ਦੀ ਰਿਪੋਰਟ ਖ਼ਿਲਾਫ਼ ਦਾਇਕ ਜ਼ਕੀਆ ਜਾਫ਼ਰੀ ਦੀ ਪਟੀਸ਼ਨ ਖਾਰਜ ਕੀਤੀ
ਪੰਜਾਬ

ਗੁਜਰਾਤ ਦੰਗੇ : ਸੁਪਰੀਮ ਕੋਰਟ ਨੇ SIT ਦੀ ਰਿਪੋਰਟ ਖ਼ਿਲਾਫ਼ ਦਾਇਕ ਜ਼ਕੀਆ ਜਾਫ਼ਰੀ ਦੀ ਪਟੀਸ਼ਨ ਖਾਰਜ ਕੀਤੀ

by Admin - 2022-06-24 00:17:11 0 Views 0 Comment
IMG
ਨਵੀਂ ਦਿੱਲੀ - ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਨਰਿੰਦਰ ਮੋਦੀ ਸਮੇਤ 64 ਲੋਕਾਂ ਨੂੰ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਵਲੋਂ ਕਲੀਨ ਚਿਟ ਦਿੱਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਜ਼ਕੀਆ ਜਾਫ਼ਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ। ਜ਼ਕੀਆ ਗੁਜਰਾਤ 'ਚ 2002 ਦੇ ਦੰਗਿਆਂ 'ਚ ਮਾਰੇ ਗਏ, ਕਾਂਗਰਸ ਦੇ ਸੰਸਦ ਮੈਂਬਰ ਅਹਿਸਾਨ ਜਾਫ਼ਰੀ ਦੀ ਪਤਨੀ ਹੈ। ਜੱਜ ਏ.ਐੱਨ. ਖਾਨਵਿਲਕਰ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਐੱਸ.ਆਈ.ਟੀ. ਦੀ ਮਾਮਲੇ ਨੂੰ ਬੰਦ ਕਰਨ ਸੰਬੰਧੀ ਰਿਪੋਰਟ ਖ਼ਿਲਾਫ਼ ਜ਼ਕੀਆ ਜਾਫ਼ਰੀ ਦੀ ਪਟੀਸ਼ਨ ਨੂੰ ਖਾਰਜ ਕਰਨ ਦੇ, ਵਿਸ਼ੇਸ਼ ਮੈਟ੍ਰੋਪਾਲਿਟਨ ਮੈਜਿਸਟ੍ਰੇਟ ਦੇ ਆਦੇਸ਼ ਨੂੰ ਬਰਕਰਾਰ ਰੱਖਿਆ। ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਅਤੇ ਕਿਹਾ ਕਿ ਜਾਫਰੀ ਦੀ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਅਹਿਸਾਨ ਜਾਫਰੀ 28 ਫਰਵਰੀ 2002 ਨੂੰ ਅਹਿਮਦਾਬਾਦ 'ਚ ਗੁਲਬਰਗ ਸੋਸਾਇਟੀ 'ਚ ਮਾਰੇ ਗਏ 68 ਲੋਕਾਂ 'ਚ ਸ਼ਾਮਲ ਸਨ। ਇਸ ਤੋਂ ਇਕ ਦਿਨ ਪਹਿਲਾਂ ਗੋਧਰਾ 'ਚ ਸਾਬਰਮਤੀ ਐਕਸਪ੍ਰੈੱਸ ਦੇ ਇਕ ਡੱਬੇ 'ਚ ਅੱਗ ਲਗਾ ਦਿੱਤੀ ਗਈ ਸੀ, ਜਿਸ 'ਚ 59 ਲੋਕ ਮਾਰੇ ਗਏ ਸਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਹੀ ਗੁਜਰਾਤ 'ਚ ਦੰਗੇ ਭੜਕ ਗਏ ਸਨ।

Leave a Comment

Your email address will not be published. Required fields are marked *