IMG-LOGO
Home News ������������������������ ������������ ��������� ������ ������������ ������ ������������ ��� ������������ ������������������ ������������������������ ������������������ ������������ ������������ ���������
ਸੰਸਾਰ

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ ਚ ਸਿੱਖ ਮਿਸ਼ਨਰੀ ਗੁਰਦੁਆਰਾ ਸਾਊਥਾਲ ਵਿਖੇ ਮਨਾਏ ਜਸ਼ਨ

by Admin - 2022-06-27 21:55:10 0 Views 0 Comment
IMG
ਲੰਡਨ : ਸਿੱਖ ਮਿਸ਼ਨਰੀ ਗੁਰਦੁਆਰਾ ਸਾਊਥਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਜ਼ਿਮਨੀ ਚੋਣ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਮਨੀ ਚੋਣ ਸੰਗਰੂਰ ਵਿਖੇ ਹਾਸਲ ਕੀਤੀ ਇਤਿਹਾਸਕ ਜਿੱਤ ਦੇ ਜਸ਼ਨ ਪੰਜਾਬੀ ਭਾਈਚਾਰੇ ਨੇ ਲੱਡੂ ਵੰਡ ਕੇ ਮਨਾਏ। ਇਸ ਦੌਰਾਨ ਸਿੱਖ ਮਿਸ਼ਨਰੀ ਗੁਰਦੁਆਰਾ ਸਾਊਥਾਲ ਵਿਖੇ ਭਾਈ ਬਲਵਿੰਦਰ ਸਿੰਘ ਪੱਟੀ ਵਾਲਿਆਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਅੱਜ ਵੀ ਪੰਜਾਬੀ ਦਿੱਲੀ ਦੀ ਈਨ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ ਆਦਿ ਰਵਾਇਤੀ ਪਾਰਟੀਆਂ ਨੇ ਜੋ ਪੰਜਾਬ ਦਾ ਹਾਲ ਕੀਤਾ ਹੈ, ਉਸ ਤੋਂ ਪੰਜਾਬ ਦੇ ਲੋਕ ਬਹੁਤ ਅੱਕੇ ਹੋਏ ਸਨ, ਜਿਸ ਕਰਕੇ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਅੱਗੇ ਤੋਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ 'ਚ ਪੰਜਾਬ ਦੀ ਡੋਰ ਫੜਾਈ ਸੀ ਪਰ ਅਫਸੋਸ ਕਿ ਸਰਕਾਰ ਦੇ 3 ਮਹੀਨੇ ਬੀਤ ਜਾਣ 'ਤੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ, ਬਲਕਿ ਇਸ ਦੇ ਨਾਲ ਹੀ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਹਿਲ ਚੁੱਕੀ ਹੈ, ਜਿਸ ਦੀ ਉਦਾਹਰਣ ਪੰਜਾਬ ਵਿੱਚ ਲਗਾਤਾਰ ਹੋਏ 3 ਕਤਲ ਜਿਨ੍ਹਾਂ 'ਚ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ, ਫਿਲਮ ਅਦਾਕਾਰ ਦੀਪ ਸਿੱਧੂ ਤੇ ਹਾਲ ਹੀ 'ਚ ਹੋਏ ਸਿੱਧੂ ਮੂਸੇਵਾਲਾ ਦੇ ਕਤਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਨੌਜਵਾਨੀ ਸਰਕਾਰੀ ਏਜੰਸੀਆਂ ਖ਼ਤਮ ਕਰ ਦੇਣਾ ਚਾਹੁੰਦੀਆਂ ਹਨ। ਇਸ ਲਈ ਸੰਗਰੂਰ ਜ਼ਿਮਨੀ ਚੋਣ 'ਚ ਲੋਕਾਂ ਨੇ ਜਿਹੜਾ ਫਤਵਾ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦਿਵਾ ਕੇ ਦਿੱਤਾ ਹੈ, ਉਸ ਨਾਲ ਇਹ ਸਾਬਤ ਹੋ ਗਿਆ ਹੈ ਕਿ ਪੰਜਾਬੀ ਆਪਣੀ ਹੋਂਦ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਤੱਤਪਰ ਹਨ। ਉਨ੍ਹਾਂ ਨੇ ਇਸ ਜਿੱਤ ਲਈ ਜਿੱਥੇ ਸਮੂਹ ਪੰਜਾਬੀਆਂ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਵੀ ਇਸ ਵੱਡੀ ਜਿੱਤ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਵੀ ਉਮੀਦ ਹੈ ਕਿ ਮਾਨ ਸਾਹਿਬ ਭਾਰਤ ਦੀ ਲੋਕ ਸਭਾ ਵਿੱਚ ਜਿੱਥੇ ਪੰਜਾਬ ਦੇ ਮੁੱਦੇ ਚੁੱਕਣਗੇ, ਉਥੇ ਹੀ ਸਿੱਖ ਭਾਈਚਾਰੇ ਤੇ ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਵੀ ਹਾਅ ਦਾ ਨਾਅਰਾ ਜ਼ਰੂਰ ਮਾਰਨਗੇ। ਇਸ ਦੌਰਾਨ ਸਿਮਰਨਜੀਤ ਮਾਨ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ ਤੇ ਖੁਸ਼ੀ ਮਨਾਈ ਗਈ। ਇਸ ਮੌਕੇ ਅਮਰਜੀਤ ਸਿੰਘ ਢਿੱਲੋਂ, ਰਵਿੰਦਰ ਸਿੰਘ ਧਾਲੀਵਾਲ ਚੇਅਰਮੈਨ ਗੋਲਡਨ ਵਿਰਸਾ ਯੂ.ਕੇ., ਹਰਬੰਸ ਸਿੰਘ ਕੁਲਾਰ, ਗੁਰਬਚਨ ਸਿੰਘ ਅਟਵਾਲ, ਅਵਤਾਰ ਸਿੰਘ ਬੁੱਟਰ, ਗੁਰਦੀਪ ਸਿੰਘ ਥਿੰਦ, ਬਹਾਦਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਦੇ ਲੋਕ ਹਾਜ਼ਰ ਸਨ।

Leave a Comment

Your email address will not be published. Required fields are marked *