IMG-LOGO
Home News ��������������� ��������������� ��������� ������������ ������ ��������� ������ ������������ ��������������������������� ��������������� ������������ ���������
ਪੰਜਾਬ

ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸਿੱਖ ਜਥੇਬੰਦੀਆਂ ਵੱਲੋਂ ਮਾਰਚ ਅੱਜ

by Admin - 2022-07-03 23:22:43 0 Views 0 Comment
IMG
ਅੰਮ੍ਰਿਤਸਰ - ਭਾਰਤ ਦੀ ਆਜ਼ਾਦੀ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਹਮਲੇ ਦੀ ਯਾਦ ਸਿੱਖ ਜਥੇਬੰਦੀਆਂ ਵੱਲੋਂ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ ਭਲਕੇ 4 ਜੁਲਾਈ ਨੂੰ ਗੁਰਦੁਆਰਾ ਸੰਤੋਖਸਰ ਤੋਂ ਸ੍ਰੀ ਅਕਾਲ ਤਖਤ ਤੱਕ ਮਾਰਚ ਕਰਨ ਉਪਰੰਤ ਅਰਦਾਸ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਇਸ ਮਾਰਚ ਵਿਚ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 1984 ਵਿੱਚ ਭਾਰਤੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਗਿਆ, ਜਿਸ ਵਿੱਚ ਅਕਾਲ ਤਖ਼ਤ ਨੂੰ ਟੈਂਕਾਂ-ਤੋਪਾਂ ਨਾਲ ਢਹਿ-ਢੇਰੀ ਕੀਤਾ ਗਿਆ ਅਤੇ ਅਨੇਕਾਂ ਸਿੱਖ ਸ਼ਰਧਾਲੂਆਂ ਨੂੰ ਸ਼ਹੀਦ ਕੀਤਾ ਗਿਆ। ਇਸ ਦਿਵਸ ਨੂੰ ਸ਼੍ਰੋਮਣੀ ਕਮੇਟੀ ਵਲੋਂ ਵੀ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਭਲਕੇ 4 ਜੁਲਾਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਰਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਸ਼੍ਰੋਮਣੀ ਕਮੇਟੀ ਵਲੋਂ ਇਹ ਦਿਵਸ ਪਿਛਲੇ ਵਰ੍ਹੇ ਤੋਂ ਮਨਾਉਣਾ ਸ਼ੁਰੂ ਕੀਤਾ ਗਿਆ ਅਤੇ ਇਸ ਵਾਰ ਇਸ ਹਮਲੇ ਦੀ ਯਾਦ ਵਿਚ ਦੂਜਾ ਸਮਾਗਮ ਕੀਤਾ ਜਾਵੇਗਾ।

Leave a Comment

Your email address will not be published. Required fields are marked *