IMG-LOGO
Home News index.html
ਪੰਜਾਬ

ਜੇਲ੍ਹਾਂ ’ਚ ਬੰਦ ਬੁੱਧੀਜੀਵੀਆਂ ਦੀ ਰਿਹਾਈ ਲਈ ਪ੍ਰਦਰਸ਼ਨ

by Admin - 2022-07-03 23:29:13 0 Views 0 Comment
IMG
ਬਠਿੰਡਾ - ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ’ਚ ਕਰੀਬ ਪੌਣੀ ਦਰਜਨ ਜਥੇਬੰਦੀਆਂ ਨੇ ਅੱਜ ਇਥੇ ਫਾਇਰ ਬ੍ਰਿਗੇਡ ਚੌਕ ’ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ’ਤੇ ਸਰਕਾਰ ਵਿਰੋਧੀ ਆਵਾਜ਼ਾਂ ਨੂੰ ਜੇਲ੍ਹਾਂ ਵਿੱਚ ਡੱਕਣ ਦਾ ਦੋਸ਼ ਲਾਇਆ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹਾਂ ’ਚ ਬੰਦ ਬੁੱਧੀਜੀਵੀ, ਸੰਘਰਸ਼ਕਾਰੀ ਅਤੇ ਸੱਚ ਦੀ ਪਹਿਰੇਦਾਰੀ ਕਰਦੇ ਤਬਕੇ ਦੇ ਵਿਅਕਤੀਆਂ ਨੂੰ ਬਗ਼ੈਰ ਸ਼ਰਤ ਰਿਹਾਅ ਕੀਤਾ ਜਾਵੇ। ਇਹ ਮੁਜ਼ਾਹਰਾ ਬੁੱਧੀਜੀਵੀ ਸਟੇਨ ਸੁਆਮੀ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਇਆ, ਜਿਸ ਨੂੰ ਜਮਹੂਰੀ ਅਧਿਕਾਰ ਸਭਾ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ, ਪ੍ਰੈੱਸ ਸਕੱਤਰ ਡਾ. ਅਜੀਤਪਾਲ ਸਿੰਘ, ਸੁਦੀਪ ਸਿੰਘ, ਤਰਕਸ਼ੀਲ ਸੁਸਾਇਟੀ ਦੇ ਰਾਜਪਾਲ ਸਿੰਘ, ਠੇਕਾ ਮੁਲਾਜ਼ਮ ਯੂਨੀਅਨ ਦੇ ਗੁਰਵਿੰਦਰ ਸਿੰਘ, ਬੀਕੇਯੂ (ਉਗਰਾਹਾਂ) ਦੇ ਨਿਰਮਲ ਸਿੰਘ ਅਤੇ ਡੀਟੀਐਫ ਦੇ ਰੇਸ਼ਮ ਸਿੰਘ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਨੇ ਜ਼ੁਬਾਨਬੰਦੀ ਅਤੇ ਬਦਲਾਖੋਰੀ ਦੀ ਨੀਤੀ ’ਤੇ ਚੱਲਦਿਆਂ ਮਨੁੱਖੀ ਹੱਕਾਂ ਦੀ ਉੱਘੀ ਕਾਰਕੁਨ ਤੀਸਤਾ ਸੀਤਲਵਾੜ ਨੂੰ ਝੂਠਾ ਕੇਸ ਮੜ੍ਹ ਕੇ ਜੇਲ੍ਹ ਅੰਦਰ ਡੱਕਿਆ ਹੋਇਆ ਹੈ। ਕਸੂਰ ਇਹ ਹੈ ਕਿ ਉਸ ਨੇ 2002 ਦੇ ਗੁਜਰਾਤ ਦੰਗਿਆਂ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕਾਨੂੰਨੀ ਚਾਰਾਜੋਈ ਕੀਤੀ। ਉਨ੍ਹਾਂ ਕਿਹਾ ਕਿ ਤੀਸਤਾ ਸੀਤਲਵਾੜ ਨੇ ਹੀ ਬੈਸਟ ਬੇਕਰੀ ਕੇਸ, ਗੁਲਬਰਗ ਸੁਸਾਇਟੀ ਅਤੇ ਨਰੋਦਾ ਪਾਟੀਆ ਕੇਸ ’ਚ ਇਨਸਾਫ਼ ਲੈਣ ਵਿੱਚ ਸਫ਼ਲਤਾ ਹਾਸਲ ਕੀਤੀ ਸੀ ਅਤੇ ਉਸ ਵੇਲੇ ਦੇ ਮੰਤਰੀ ਮਾਇਆ ਕੋਡਨਾਨੀ ਅਤੇ ਬਾਬੂ ਬਜਰੰਗੀ ਨੂੰ ਉਮਰ ਕੈਦ ਦੀ ਸਜ਼ਾ ਕਰਵਾਈ ਸੀ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ ਨੇ ਭਾਰਤ ਦੀ ਨਿਆਂ ਪ੍ਰਣਾਲੀ ’ਤੇ ਉਂਗਲ ਚੁੱਕਦਿਆਂ ਕਿਹਾ ਕਿ ਉਹ ਵੀ ਨਿਰਪੱਖ ਨਾ ਰਹਿ ਕੇ, ਅਸਿੱਧੇ ਢੰਗ ਨਾਲ ਸੱਤਾਧਾਰੀਆਂ ਦੇ ਪੱਖ ਵਿੱਚ ਭੁਗਤਣ ਲੱਗੀ ਹੈ ਅਤੇ ਗੋਦੀ ਮੀਡੀਆ ਵੀ ਹਕੂਮਤ ਦਾ ਬੁਲਾਰਾ ਬਣ ਕੇ ਰਹਿ ਗਿਆ ਹੈ।

Leave a Comment

Your email address will not be published. Required fields are marked *