IMG-LOGO
Home News ਸਵੇਰ ਦੇ ਸਮੇਂ ਕਦੇ ਨਾ ਪੀਓ ਖਾਲੀ ਢਿੱਡ ‘ਚਾਹ’, ਹੋ ਸਕਦੀਆਂ ਨੇ ਇਹ ਬੀਮਾਰੀਆਂ
ਰਾਏ-ਖ਼ਬਰਾਂ

ਸਵੇਰ ਦੇ ਸਮੇਂ ਕਦੇ ਨਾ ਪੀਓ ਖਾਲੀ ਢਿੱਡ ‘ਚਾਹ’, ਹੋ ਸਕਦੀਆਂ ਨੇ ਇਹ ਬੀਮਾਰੀਆਂ

by Admin - 2022-07-11 05:54:19 0 Views 0 Comment
IMG
ਜਲੰਧਰ (ਬਿਊਰੋ) : ਬਹੁਤ ਸਾਰੇ ਲੋਕ ਚਾਹ ਨਾਲ ਆਪਣੀ ਸਵੇਰ ਦੀ ਸ਼ੁਰੂਆਤ ਕਰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਉੱਠਦੇ ਸਾਰ ਹੀ ਚਾਹ ਦਾ ਸੇਵਨ ਸਿਹਤ ਲਈ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ। ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨਾ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਸੱਦਾ ਦੇ ਸਕਦਾ ਹੈ। ਸਿਹਤਮੰਦ ਰਹਿਣ ਲਈ ਚਾਹ ਦਾ ਸੇਵਨ ਖਾਲੀ ਢਿੱਡ ਨਹੀਂ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਖਾਲੀ ਢਿੱਡ ਚਾਹ ਪੀਣ ਨਾਲ ਸਾਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ : ਪਾਚਨ ਸਬੰਧੀ ਸਮੱਸਿਆ ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨ ਨਾਲ ਪਾਚਨ ਨਾਲ ਸਬੰਧਿਤ ਸਮੱਸਿਆਵਾਂ ਹੋ ਸਕਦੀਆਂ ਹਨ। ਸਵੇਰੇ ਉੱਠਦਿਆਂ ਸਾਰ ਹੀ ਚਾਹ ਦਾ ਸੇਵਨ ਕਰਨ ਨਾਲ ਅੰਤੜੀਆਂ ਦੇ ਬੈਕਟਰੀਆ ਨੂੰ ਨੁਕਸਾਨ ਪਹੁੰਚਦਾ ਹੈ। ਅੰਤੜੀਆਂ ਅੰਦਰਲੇ ਬੈਕਟੀਰੀਆ ਪਾਚਨ ਪ੍ਰਣਾਲੀ ਨੂੰ ਮਜ਼ਬੂਤ ​​ਰੱਖਣ ਵਿੱਚ ਮਦਦਗਾਰ ਹੁੰਦੇ ਹਨ। ਇਸ ਲਈ ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੂੰਹ ਵਿਚੋਂ ਬਦਬੂ ਆਉਣਾ ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਮੂੰਹ ‘ਚੋਂ ਬਦਬੂ ਆਉਣ ਦੀ ਸਮੱਸਿਆ ਵੀ ਹੋ ਸਕਦੀ ਹੈ। ਸਵੇਰੇ ਉੱਠਦਿਆਂ ਸਾਰ ਹੀ ਚਾਹ ਪੀਣਾ ਮੌਖਿਕ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ। ਜਿਸ ਕਾਰਨ ਮੂੰਹ ਤੋਂ ਬਦਬੂ ਆਉਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਸਵੇਰੇ ਖਾਲੀ ਢਿੱਡ ਚਾਹ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਯੂਰਿਨ ਦੀ ਸਮੱਸਿਆ ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਜ਼ਿਆਦਾ ਯੂਰਿਨ (ਪਿਸ਼ਾਬ) ਆਉਣ ਦੀ ਸਮੱਸਿਆਵਾਂ ਪੈਦਾ ਹੋ ਸਕਦੀ ਹੈ। ਜ਼ਿਆਦਾ ਪੇਸ਼ਾਬ ਹੋਣ ਕਾਰਨ ਸਰੀਰ ਵਿਚ ਪਾਣੀ ਦੀ ਘਾਟ ਹੋ ਜਾਂਦੀ ਹੈ ਅਤੇ ਸਰੀਰ ਵਿਚ ਪਾਣੀ ਦੀ ਘਾਟ ਕਾਰਨ ਕਈ ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਐਸੀਡਿਟੀ ਦੀ ਸਮੱਸਿਆ ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਵੀ ਹੋ ​​ਸਕਦੀ ਹੈ। ਸਵੇਰੇ ਖਾਲੀ ਢਿੱਡ ਚਾਹ ਚਾਹ ਦਾ ਸੇਵਨ ਕਰਨਾ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਸਵੇਰੇ ਉੱਠਦਿਆਂ ਸਾਰ ਚਾਹ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਪ੍ਰੋਸਟੇਟ ਕੈਂਸਰ ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਪ੍ਰੇਸਟੇਟ ਕੈਂਸਰ ਵਰਗੀ ਗੰਭੀਰ ਸਮੱਸਿਆ ਹੋ ਸਕਦੀ ਹੈ। ਇਹ ਸਮੱਸਿਆ ਵਿਅਕਤੀਆਂ ਵਿਚ ਮੌਜੂਦ ਹੁੰਦੀ ਹੈ। ਚਿੜਚਿੜਾਪਨ ਲੋਕਾਂ ਦਾ ਮੰਨਣਾ ਹੈ ਕਿ ਸਵੇਰ ਦੇ ਸਮੇਂ ਚਾਹ ਪੀਣ ਨਾਲ ਸਰੀਰ ਵਿਚ ਚੁਸਤੀ ਆ ਜਾਂਦੀ ਹੈ ਪਰ ਇਹ ਗੱਲ ਗਲਤ ਹੈ ਖਾਲੀ ਢਿੱਡ ਚਾਹ ਦੀ ਵਰਤੋਂ ਨਾਲ ਸਾਰਾ ਦਿਨ ਥਕਾਵਟ ਅਤੇ ਸੁਭਾਅ ਵਿਚ ਚਿੜਚਿੜਾਪਨ ਬਣਿਆ ਰਹਿੰਦਾ ਹੈ। ਮੋਟਾਪਾ ਖਾਲੀ ਢਿੱਡ ਚਾਹ ਪੀਣ ਨਾਲ ਘੁਲੀ ਹੋਈ ਖੰਡ ਵੀ ਸਰੀਰ ਦੇ ਅੰਦਰ ਜਾਂਦੀ ਹੈ, ਜੋ ਭਾਰ ਨੂੰ ਵਧਾਉਣ ਦਾ ਕਾਰਨ ਬਣਦੀ ਹੈ।

Leave a Comment

Your email address will not be published. Required fields are marked *