IMG-LOGO
Home News blog-detail-01.html
ਪੰਜਾਬ

‘ਆਪ’ ਸਿੱਖ ਵਿਰੋਧੀ ਕਰਾਰ - ਬੇਅਦਬੀ ਕਾਂਡ ’ਚ ਇਨਸਾਫ਼ ਨਾ ਦੇਣ ’ਤੇ ਦੋ ਮੁੱਖ ਮੰਤਰੀ ਕੁਰਸੀ ਗੁਆ ਚੁੱਕੇ ਹਨ: ਧਾਮੀ

by Admin - 2022-09-19 22:02:21 0 Views 0 Comment
IMG
ਸਰਕਾਰ ਉੱਤੇ ਬੇਅਦਬੀ ਮਾਮਲਿਆਂ ’ਤੇ ਸਿਆਸਤ ਕਰਨ ਦਾ ਲਾਇਆ ਦੋਸ਼ ਮੁਕੇਰੀਆਂ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦਾ ਰਵੱਈਆ ਸਿੱਖ ਕੌਮ ਵਿਰੋਧੀ ਹੈ ਅਤੇ ਇਸ ਸਰਕਾਰ ਤੋਂ ਸਿੱਖਾਂ ਨੂੰ ਆਪਣੇ ਮਸਲੇ ਹੱਲ ਹੋਣ ਦੀ ਕੋਈ ਉਮੀਦ ਨਹੀਂ ਹੈ। ਉਹ ਅੱਜ ਖਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਸਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਸਰਕਰ ਬਣਨ ’ਤੇ 24 ਘੰਟਿਆਂ ਅੰਦਰ ਦੇਣ ਦਾ ਦਾਅਵਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੁਪਰੀਮੋ ਅਰਵਿੰਦ ਕੇਜਰੀਵਾਲ 5 ਮਹੀਨਿਆਂ ਬਾਅਦ ਵੀ ਸਿਰਫ਼ ਵਿਰੋਧੀ ਆਗੂਆਂ ’ਤੇ ਦੂਸ਼ਣਬਾਜ਼ੀ ਤੋਂ ਅੱਗੇ ਨਹੀਂ ਵਧ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਬੇਅਦਬੀ ਮਾਮਲਿਆਂ ’ਤੇ ਸਿਰਫ਼ ਰਾਜਨੀਤੀ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਸ੍ਰੀ ਧਾਮੀ ਨੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰਥਕ ਯਤਨ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ‘ਆਪ’ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਬੇਅਦਬੀ ਦੇ ਮੁੱਦੇ ’ਤੇ ਰਾਜਨੀਤੀ ਕਰਨ ਵਾਲੀ ਕਾਂਗਰਸ ਦੇ ਦੋ ਮੁੱਖ ਮੰਤਰੀ ਆਪਣੀ ਕੁਰਸੀ ਗੁਆ ਚੁੱਕੇ ਹਨ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਅੜਿੱਕਾ ਬਣਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਚਿਹਰਾ ਲੋਕਾਂ ਅੱਗੇ ਨੰਗਾ ਕੀਤਾ ਜਾਵੇਗਾ। ਇਸ ਦੌਰਾਨ ਐਡਵੋਕੇਟ ਧਾਮੀ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਕੋਲੋਂ ਵਿਦਿਅਕ, ਧਾਰਮਿਕ, ਖੇਡ ਅਤੇ ਸੱਭਿਆਚਾਰਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਾਲਜ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਬਾਰੇ ਵੀ ਜਾਣਕਾਰੀ ਲਈ। ਇਸ ਮੌਕੇ ਡਾ. ਮਲਕੀਤ ਸਿੰਘ, ਪ੍ਰੋਫੈਸਰ ਸੰਜੀਵ ਸਿੰਘ ਸਮੇਤ ਕਾਲਜ ਸਟਾਫ ਤੇ ਆਗੂ ਹਾਜ਼ਰ ਸਨ।

Leave a Comment

Your email address will not be published. Required fields are marked *