IMG-LOGO
Home News ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਤੇ ਸਭਾ ਸੁਸਾਟੀਆਂ ਦਾ ਸਨਮਾਨ
ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਤੇ ਸਭਾ ਸੁਸਾਟੀਆਂ ਦਾ ਸਨਮਾਨ

by Admin - 2022-11-23 00:03:45 0 Views 0 Comment
IMG
ਅੰਮ੍ਰਿਤਸਰ- ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਦਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ। ਸਿੱਖ ਸੰਸਥਾ ਦੇ ਦਫ਼ਤਰ ਵਿੱਚ ਸਕੱਤਰ ਪ੍ਰਤਾਪ ਸਿੰਘ ਅਤੇ ਮੈਨੇਜਰ ਸੁਖਰਾਜ ਸਿੰਘ ਨੇ ਇਨ੍ਹਾਂ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਅੱਗੋਂ ਵੀ ਪ੍ਰਬੰਧਾਂ ਲਈ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ, ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਬਾਬਾ ਨਾਜਰ ਸਿੰਘ, ਬਾਬਾ ਬਲਬੀਰ ਸਿੰਘ ਭਗਤਾ ਭਾਈ ਕਾ, ਬਾਬਾ ਧਰਮਿੰਦਰ ਸਿੰਘ, ਸੁਰਿੰਦਰ ਸਿੰਘ ਅਚਲ ਸਾਹਿਬ, ਪਰਮਜੀਤ ਸਿੰਘ ਕੁਹਾਲੀ, ਸੂਬਾ ਸਿੰਘ, ਸੁਰਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ ਤੇ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Leave a Comment

Your email address will not be published. Required fields are marked *