IMG-LOGO
Home News index.html
ਪੰਜਾਬ

ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

by Admin - 2022-11-28 23:39:51 0 Views 0 Comment
IMG
ਰਾਗੀ ਤੇ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਅੰਮ੍ਰਿਤਸਰ- ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਮਤਿ ਸਮਾਗਮ ਕਰਵਾਏ ਗਏ ਹਨ ਜਿਸ ਤਹਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸੰਸਾਰ ਲਈ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹੇ ਹੋਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਸੰਗਤ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਪ੍ਰਚਾਰਕਾ ਨੇ ਇਤਿਹਾਸ ਸਾਂਝਾ ਕੀਤਾ। ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸਾਥੀ ਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਇਆ।

Leave a Comment

Your email address will not be published. Required fields are marked *