IMG-LOGO
Home News blog-detail-01.html
ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼

by Admin - 2022-12-01 23:07:26 0 Views 0 Comment
IMG
ਧਾਮੀ ਵੱਲੋਂ ਮਾਨਵੀ ਹੱਕਾਂ ਦੀ ਰਾਖੀ ਲਈ ਸਾਰੇ ਧਰਮਾਂ ਦੇ ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ; ਦਰਬਾਰ ਸਾਹਿਬ ਸਣੇ 25 ਗੁਰਦੁਆਰਿਆਂ ’ਚ ਭਰਵਾਏ ਗਏ ਪਰਫਾਰਮੇ ਸ੍ਰੀ ਆਨੰਦਪਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਲੜੀ ਤਹਿਤ ਤਖ਼ਤ ਕੇਸਗੜ੍ਹ ਸਾਹਿਬ ’ਚ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕਰਨ ਮਗਰੋਂ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਜਥੇਦਾਰ ਸਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਤੇ ਵੱਡੀ ਗਿਣਤੀ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਤਹਿਤ ਫਾਰਮ ਭਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹਰ ਸ਼ਹਿਰ, ਹਰ ਪਿੰਡ, ਹਰ ਮੁਹੱਲੇ ਤੇ ਹਰ ਘਰ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੇਂਦਰੀ ਸਰਕਾਰ ਨੇ ਰਿਹਾਈ ਨਾ ਕੀਤੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਸ੍ਰੀ ਧਾਮੀ ਨੇ ਹਰ ਵਰਗ ਦੇ ਲੋਕਾਂ ਨੂੰ ਧਰਮ ਤੇ ਜਾਤ ਦੇ ਵਖਰੇਵੇਂ ਤੋਂ ਉੱਪਰ ਉੱਠ ਕੇ ਇਸ ਮੁਹਿੰਮ ’ਚ ਸਾਥ ਦੇਣ ਦੀ ਅਪੀਲ ਕੀਤੀ। ਸ੍ਰੀ ਧਾਮੀ ਨੇ ਕਿਹਾ ਕਿ ਮਨੁੱਖਤਾ ਦੇ ਹਿਤੈਸ਼ੀ ਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਇਸ ਮੁੱਦੇ ’ਤੇ ਵੀ ਇੱਕਠੇ ਹੋਣ ਦੀ ਲੋੜ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਵਿੱਢੀ ਗਈ ਦਸਤਖ਼ਤ ਮੁਹਿੰਮ ਤਹਿਤ ਸ੍ਰੀ ਦਰਬਾਰ ਸਾਹਿਬ ਸਮੂਹ, ਤਖ਼ਤ ਕੇਸਗੜ੍ਹ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਸਮੇਤ ਪੰਜਾਬ ਤੇ ਹਰਿਆਣਾ ਦੇ 25 ਗੁਰਦੁਆਰਿਆਂ ਵਿੱਚ ਦਸਤਖ਼ਤ ਕੇਂਦਰ ਸਥਾਪਤ ਕਰਕੇ ਸੰਗਤ ਤੋਂ ਪਰਫਾਰਮੇ ਭਰਵਾਉਣ ਦਾ ਕੰਮ ਆਰੰਭ ਦਿੱਤਾ ਗਿਆ ਹੈ। ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰੂ ਰਾਮਦਾਸ ਸਰਾਂ ਨੇੜੇ ਬਣਾਏ ਗਏ ਕੇਂਦਰ ਤੋਂ ਇਸ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਅਰਦਾਸ ਕਰਕੇ ਕੀਤੀ। ਸ਼੍ਰੋਮਣੀ ਕਮੇਟੀ ਨੇ ਅੱਜ ਇਕੋ ਸਮੇਂ 25 ਗੁਰਦੁਆਰਿਆਂ ਤੋਂ ਇਹ ਮੁਹਿੰਮ ਵਿੱਢੀ ਹੈ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਡਿਜੀਟਲ ਮਾਧਿਅਮ ਰਾਹੀਂ ਮੁਹਿੰਮ ਨੂੰ ਵਿਸ਼ਵ ਪੱਧਰ ਤੱਕ ਲਿਜਾਇਆ ਜਾਵੇਗਾ। ਵਿਦੇਸ਼ਾਂ ’ਚ ਰਹਿ ਰਹੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਵਿਸ਼ੇਸ਼ ਗੂਗਲ ਫਾਰਮ ਤਿਆਰ ਕੀਤਾ ਗਿਆ ਹੈ, ਜਿਸ ਨੂੰ ਭਰਨ ਲਈ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੇ ਸੋਸ਼ਲ ਮੀਡੀਆ ਮੰਚਾਂ ’ਤੇ ਲਿੰਕ ਮੁਹੱਈਆ ਕਰਵਾਇਆ ਜਾਵੇਗਾ। ਕੇਂਦਰ ਦੀ ਲੜਾਈ ਦਾ ਜਵਾਬ ਦੇਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ: ਜਥੇਦਾਰ ਤਲਵੰਡੀ ਸਾਬੋ : ਅਕਾਲ ਤਖ਼ਤ ਦੇ ਕਾਰਜਕਾਰੀ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਕਾਰ ਨੇ ਸਿੱਖਾਂ ਦੇ ਸਿਰ ਇੱਕ ਲੜਾਈ ਮੜੀ ਸੀ ਅਤੇ ਖਾਲਸਾ ਪੰਥ ਨੇ ਕੇਂਦਰ ਸਰਕਾਰ ਵੱਲੋਂ ਥੋਪੀ ਲੜਾਈ ਦਾ ਜਵਾਬ ਦਿੰਦਿਆਂ ਸੰਘਰਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਲੜਾਈ ਦਾ ਜਵਾਬ ਦੇਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ, ਜਿਨ੍ਹਾਂ ਨੂੰ ਹੁਣ ਕੈਦ ਕੱਟਦਿਆਂ 30-35 ਸਾਲ ਬੀਤ ਚੁੱਕੇ ਹਨ। ਕਈ ਸਾਲ ਪਹਿਲਾਂ ਇਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਹੈ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਵਿਖੇ ਸਥਾਪਤ ਕਾਊਂਟਰ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਦਸਤਖਤ ਮੁਹਿੰਮ ਦੌਰਾਨ ਫਾਰਮ ਵੀ ਭਰੇ।

Leave a Comment

Your email address will not be published. Required fields are marked *