IMG-LOGO
Home News blog-detail-01.html
ਦੇਸ਼

ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣਾ ਜ਼ਰੂਰੀ: ਕੇਂਦਰ

by Admin - 2023-03-18 00:29:25 0 Views 0 Comment
IMG
* ਸਿੱਖ ਫੌਜੀ ਆਪਣੀ ਧਾਰਮਿਕ ਪਛਾਣ ਤੇ ਮਰਿਆਦਾ ਕਾਇਮ ਰੱਖਦਿਆਂ ਪਟਕੇ ਉਪਰ ਬੁਲੇਟ ਪਰੂਫ ਪਟਕਾ ਪਹਿਨਦੇ ਨੇ: ਰੱਖਿਆ ਰਾਜ ਮੰਤਰੀ ਚੰਡੀਗੜ੍ਹ : ਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣ ਦੀ ਤਜਵੀਜ਼ ਸਬੰਧੀ ਉੱਠੇ ਵਿਵਾਦ ਮਗਰੋਂ ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਜਵਾਨਾਂ ਨੂੰ ਆਪਣੇ ਬਚਾਅ ਲਈ ਇਹ ਹੈਲਮਟ ਪਹਿਨਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੜਾਕੂ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਸਾਰੇ ਪਾਇਲਟ ਅਤੇ ਜਵਾਨ ਉਨ੍ਹਾਂ ਖੇਤਰਾਂ ਵਿੱਚ ਤਾਇਨਾਤ ਹਨ, ਜਿੱਥੇ ਦੁਸ਼ਮਣਾਂ ਦੇ ਹਮਲਿਆਂ ਦੀ ਸੰਭਾਵਨਾ ਹੈ ਜਾਂ ਉਹ ਮਹੱਤਵਪੂਰਨ ਥਾਵਾਂ ਦੀ ਸੁਰੱਖਿਆ ਕਰ ਰਹੇ ਹਨ। ਇਸ ਲਈ ਉਨ੍ਹਾਂ ਦੀ ਨਿੱਜੀ ਸੁਰੱਖਿਆ ਲਈ ਬੁਲੇਟ ਪਰੂਫ ਹੈਲਮਟ ਪਾਉਣਾ ਲਾਜ਼ਮੀ ਹੈ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਅੱਜ ਲੋਕ ਸਭਾ ਵਿੱਚ ਪੁੱਛੇ ਗਏ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਇਹ ਗੱਲ ਆਖੀ। ਉਨ੍ਹਾਂ ਸਵਾਲ ਕੀਤਾ ਸੀ ਕਿ ਕੀ ਸਰਕਾਰ ਦੀ ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣਾ ਲਾਜ਼ਮੀ ਕਰਨ ਦੀ ਤਜਵੀਜ਼ ਹੈ। ਇਸ ’ਤੇ ਸ੍ਰੀ ਭੱਟ ਨੇ ਕਿਹਾ, ‘‘ਅਤਿਵਾਦ ਨਾਲ ਜੂਝ ਰਹੇ ਸਿੱਖ ਫੌਜੀ ਆਪਣੀ ਧਾਰਮਿਕ ਪਛਾਣ ਤੇ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਪਟਕੇ ਉਪਰ ਬੁਲੇਟ ਪਰੂਫ ਪਟਕਾ ਪਹਿਨਦੇ ਹਨ। ਟੈਂਕ ਦੇ ਹਥਿਆਰਬੰਦ ਸੈਨਿਕ ਵੀ ਵਿਸ਼ੇਸ਼ ਤਰ੍ਹਾਂ ਦਾ ਹੈਲਮਟ ਪਹਿਨਦੇ ਹਨ, ਜਿਨ੍ਹਾਂ ਵਿੱਚ ਸੰਚਾਰ ਵਾਲੇ ਯੰਤਰ ਲੱਗੇ ਹੁੰਦੇ ਹਨ।’’ ਉਨ੍ਹਾਂ ਕਿਹਾ ਕਿ ਰੱਖਿਆ ਡਿਊਟੀ ’ਤੇ ਤਾਇਨਾਤ ਜਵਾਨਾਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ। ਜਵਾਨਾਂ ਨੂੰ ਜੰਗ ਦੇ ਨਵੇਂ ਅਤੇ ਉੱਭਰ ਰਹੇ ਖ਼ਤਰਿਆਂ ਤੋਂ ਚੌਤਰਫ਼ਾ ਸੁਰੱਖਿਆ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਵਾਨਾਂ ਨੂੰ ਚੁਣੌਤੀਪੂਰਨ ਸਥਿਤੀਆਂ ਦਾ ਸਾਹਮਣਾ ਕਰਨ ਲਈ ਬੁਲੇਟ ਪਰੂਫ ਜੈਕੇਟ ਅਤੇ ਹੈਲਮਟ ਸਮੇਤ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਰੱਖਿਆ ਲਈ ਤਾਇਨਾਤ ਸਿਪਾਹੀਆਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹੈਲਮਟ ਲੜਾਕੂ ਜਹਾਜ਼ਾਂ ਦੇ ਅਮਲੇ ਦਾ ਅਨਿੱਖੜਵਾਂ ਅੰਗ ਹਨ, ਜੋ ਜਵਾਨਾਂ ਨੂੰ ਦੁਸ਼ਮਣਾਂ ਦੀ ਗੋਲੀਬਾਰੀ ਤੋਂ ਬਚਾਉਂਦੇ ਹਨ। ਭਾਰਤੀ ਫ਼ੌਜ ਦੇ ਲੜਾਕੂ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਪਾਇਲਟ ਹਮੇਸ਼ਾ ਆਪਣੇ ਧਾਰਮਿਕ ਅਕੀਦਿਆਂ ਨੂੰ ਕਾਇਮ ਰੱਖਦੇ ਹੋਏ ਹੈਲਮਟ ਪਹਿਨਦੇ ਹਨ। ਜ਼ਿਕਰਯੋਗ ਹੈ ਕਿ ਰੱਖਿਆ ਮੰਤਰਾਲੇ ਨੇ ਇਸ ਸਾਲ ਦੇ ਸ਼ੁਰੂ ਵਿੱਚ ਸਿੱਖ ਫੌਜੀਆਂ ਲਈ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਬੁਲੇਟ ਪਰੂਫ ਹੈਲਮਟ ਖ਼ਰੀਦਣ ਦੀ ਤਜਵੀਜ਼ ਸਬੰਧੀ ਨੋਟਿਸ ਜਾਰੀ ਕੀਤਾ ਸੀ।

Leave a Comment

Your email address will not be published. Required fields are marked *