IMG-LOGO
Home News blog-list-01.html
ਪੰਜਾਬ

ਕੋਟਲੀ ਕਲਾਂ ਵਿੱਚ ਗੋਲੀਆਂ ਮਾਰ ਕੇ ਛੇ ਸਾਲਾ ਬੱਚੇ ਦੀ ਹੱਤਿਆ

by Admin - 2023-03-18 00:32:31 0 Views 0 Comment
IMG
ਭੈਣ ਜ਼ਖ਼ਮੀ; ਪੁਲੀਸ ਵੱਲੋਂ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਮਾਨਸਾ - ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਲੰਘੀ ਦੇਰ ਰਾਤ 6 ਸਾਲਾ ਬੱਚੇ ਦਾ ਬੁਲੇਟ ਮੋਟਰਸਾਈਕਲ ਸਵਾਰ ਦੋ ਜਣਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਪੁਲੀਸ ਨੇ ਤਿੰਨ ਵਿਅਕਤੀਆਂ ਸਮੇਤ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅੱਜ ਦੇਰ ਸ਼ਾਮ ਪੋਸਟਮਾਰਟਮ ਤੋਂ ਬਾਅਦ ਹਰਉਦੈਵੀਰ ਸਿੰਘ ਦਾ ਪਿੰਡ ਕੋਟਲੀ ਕਲਾਂ ਵਿੱਚ ਸਸਕਾਰ ਕਰ ਦਿੱਤਾ ਗਿਆ। ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਤੇ ਡੀਐਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਕੋਟਲੀ ਕਲਾਂ ਦੇ ਜਸਪ੍ਰੀਤ ਸਿੰਘ ਆਪਣੇ ਪੁੱਤਰ ਹਰਉਦੈਵੀਰ ਸਿੰਘ ਤੇ ਬੇਟੀ ਨਵਸੀਰਤ ਕੌਰ ਨਾਲ ਗਲੀ ’ਚੋਂ ਲੰਘ ਰਿਹਾ ਸੀ। ਇਸੇ ਦੌਰਾਨ ਦੋ ਜਣੇ ਬੁਲੇਟ ਮੋਟਰਸਾਈਕਲ ਉੱਤੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਹਰਉਦੈਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੇਟੀ ਨਵਸੀਰਤ ਕੌਰ ਵੀ ਜ਼ਖ਼ਮੀ ਹੋਈ ਹੈ, ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਜਸਪ੍ਰੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਚਾਚੇ ਸਤਨਾਮ ਸਿੰਘ ਦੇ ਘਰ ਸੀਰੀ ਵਜੋਂ ਕੰਮ ਕਰਦੇ ਸੇਵਕ ਸਿੰਘ ਨਾਲ ਉਸ ਦੀ ਬਹਿਸ ਹੋਈ ਸੀ। ਇਸ ਮਗਰੋਂ ਸੇਵਕ ਸਿੰਘ ਦੇ ਭਰਾ ਅੰਮ੍ਰਿਤ ਸਿੰਘ ਨੇ ਲੰਘੀ ਰਾਤ ਮੋਟਰਸਾਈਕਲ, ਜਿਸ ਨੂੰ ਚੰਨੀ ਚਲਾ ਰਿਹਾ ਸੀ, ਦੇ ਪਿੱਛੇ ਬੈਠ ਕੇ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ। ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਦੋ ਸਕੇ ਭਰਾਵਾਂ ਸੇਵਕ ਸਿੰਘ ਤੇ ਅੰਮ੍ਰਿਤ ਸਿੰਘ, ਚੰਨੀ ਸਿੰਘ ਵਾਸੀ ਕੋਟਲੀ ਕਲਾਂ ਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Leave a Comment

Your email address will not be published. Required fields are marked *