IMG-LOGO
Home News blog-list-01.html
ਪੰਜਾਬ

ਪੰਜਾਬ ਸਰਕਾਰ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਨੋਟਿਸ

by Admin - 2023-03-18 00:34:33 0 Views 0 Comment
IMG
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਖ਼ਿਲ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਸ਼ਿਆਮ ਦੀਵਾਨ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਕੇਸ ਬਾਰੇ ਜਸਟਿਸ ਅਨਿਰੁੱਧ ਬੋਸ ਦੀ ਅਗਵਾਈ ਵਾਲੇ ਬੈਂਚ ਅੱਗੇ ਦਲੀਲਾਂ ਰੱਖੀਆਂ। ਮਜੀਠੀਆ ਖ਼ਿਲਾਫ਼ ਨਸ਼ਿਆਂ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਜਾਲ ਬਾਰੇ 2018 ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਸੀ।

Leave a Comment

Your email address will not be published. Required fields are marked *